View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਦਸੂਹਾ ਦੇ ਪਿੰਡ ਉੱਚੀ ਬੱਸੀ ਨੇੜੇ ਇੱਕ ਡਬਲ ਡੈਕਰ ਟੂਰਿਸਟ ਬੱਸ ਦੀ ਲੱਕੜਾਂ ਨਾਲ ਲੱਦੇ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ, ਜਦਕਿ ਚਾਰ ਹੋਰ ਮੁਸਾਫਰਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਬੱਸ ਨੂੰ ਕੱਟ ਕੇ ਡਰਾਈਵਰ ਨੂੰ ਕੱਢਿਆ ਬਾਹਰ

ਸੜਕ ਸੁਰੱਖਿਆ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਚਾਲਕ ਕੇਬਿਨ ਵਿੱਚ ਬੁਰੀ ਤਰ੍ਹਾਂ ਫਸ ਗਿਆ ਸੀ। ਉਸ ਨੂੰ ਬਾਹਰ ਕੱਢਣ ਲਈ ਬੱਸ ਦੀ ਬਾਡੀ ਨੂੰ ਕਟਰ ਨਾਲ ਕੱਟਣਾ ਪਿਆ ਅਤੇ ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਚਾਲਕ ਨੂੰ ਬਾਹਰ ਕੱਢਿਆ ਜਾ ਸਕਿਆ। ਜ਼ਖ਼ਮੀ ਚਾਲਕ ਦੀ ਪਛਾਣ ਜੰਮੂ ਨਿਵਾਸੀ ਇਮਰਾਨ ਸ਼ਰੀਫ਼ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਬੱਸ ਵਿੱਚ ਸਵਾਰ ਸਨ ਕਰੀਬ 46 ਯਾਤਰੀ

ਹਾਦਸੇ ਵਿੱਚ ਜ਼ਖ਼ਮੀ ਹੋਏ ਚਾਰ ਹੋਰ ਮੁਸਾਫਰਾਂ ਨੂੰ ਵੀ ਦਸੂਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੱਸ ਕੰਡਕਟਰ ਆਸਿਫ਼ ਦੇ ਅਨੁਸਾਰ, ਬੱਸ ਦਿੱਲੀ ਤੋਂ ਜੰਮੂ ਜਾ ਰਹੀ ਸੀ ਅਤੇ ਉਸ ਵਿੱਚ ਕਰੀਬ 46 ਮੁਸਾਫਰ ਸਵਾਰ ਸਨ। ਬਾਕੀ ਸਾਰੇ ਮੁਸਾਫਰ ਸੁਰੱਖਿਅਤ ਹਨ, ਸਿਰਫ ਕੇਬਿਨ ਦੇ ਕੋਲ ਬੈਠੇ ਲੋਕਾਂ ਨੂੰ ਹੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਹਾਦਸਾ ਗਲਤ ਪਾਸਿਓਂ (Wrong Side) ਆਏ ਟਰੱਕ ਕਾਰਨ ਵਾਪਰਿਆ।

ਪੁਲ ‘ਤੇ ਚੜ੍ਹੀ ਬੱਸ, ਟਰੱਕ ਚਾਲਕ ਫਰਾਰ

ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ, ਜਦੋਂ ਜ਼ਿਆਦਾਤਰ ਮੁਸਾਫਰ ਸੁੱਤੇ ਹੋਏ ਸਨ। ਟੱਕਰ ਤੋਂ ਬਾਅਦ ਬੱਸ ਦੇ ਅਗਲੇ ਪਹੀਏ ਨਿਕਲ ਕੇ ਦੂਰ ਜਾ ਡਿੱਗੇ ਅਤੇ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਪੁਲ ‘ਤੇ ਚੜ੍ਹ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਵਿੱਚ ਪੁਲਿਸ ਜੁਟੀ ਹੋਈ ਹੈ।

ਘਟਨਾ ਵਾਲੀ ਥਾਂ ਦੇ ਨੇੜੇ ਸਥਿਤ ਆਰਮੀ ਕੈਂਪ ਦੇ ਜਵਾਨ ਅਤੇ ਸਥਾਨਕ ਲੋਕ ਧਮਾਕੇ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜਾਂ ਵਿੱਚ ਮਦਦ ਕੀਤੀ। ਸੜਕ ਸੁਰੱਖਿਆ ਟੀਮ ਅਤੇ ਪੁਲਿਸ ਨੇ ਫਸੇ ਹੋਏ ਮੁਸਾਫਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ

|

|

|

ਪੰਜਾਬ ‘ਚ ਅੱਜ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ

|

|

|

ਖ਼ਬਰਿਸਤਾਨ ਨੈੱਟਵਰਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ-ਅਮਰੀਕਾ ਅਤੇ ਹੋਰ ਦੇਸ਼ਾਂ ਨਾਲ ਕੀਤੇ ਗਏ ਟੈਕਸ-ਫ੍ਰੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਲੱਕੀ ਓਬਰਾਏ ਕਤਲ ਕੇਸ ਵਿੱਚ ਪੁਲਿਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਪੰਜਾਬੀ ਗਾਇਕ ਅਮਨ ਸਹੋਤਾ ‘ਤੇ ਬੀਤੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਅਭਿਸ਼ੇਕ ਜੋਸ਼

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਟੰਬਲਰ ਰਿਜ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ