View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ਵਿਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਗੇ ਮੇਲੇ ਤੋਂ ਕਈ ਦਿਨ ਬਾਅਦ ਵੀ ਰੇਹੜੀ ਫੜ੍ਹੀ ਵਾਲਿਆਂ ਵਲੋਂ ਰਸਤਾ ਖਾਲੀ ਨਾ ਕਰਨ ਉਤੇ ਅੱਜ ਨਗਰ ਨਿਗਮ ਅਤੇ ਟ੍ਰੈਫਿਕ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਮੇਲੇ ਦੀ ਸਮਾਪਤੀ ਤੋਂ ਬਾਅਦ ਵੀ ਕਈ ਵਿਕਰੇਤਾ ਸੜਕ ਖਾਲੀ ਕਰਨ ਲਈ ਤਿਆਰ ਨਹੀਂ ਸਨ, ਜਿਸ ਕਾਰਨ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਦੇ ਹੋਏ ਸਾਮਾਨ ਜ਼ਬਤ ਕਰ ਲਿਆ।

ਪ੍ਰਸ਼ਾਸਨ ਵਲੋਂ ਸਮਾਂ ਦਿੱਤਾ ਗਿਆ ਸੀ

ਜਾਣਕਾਰੀ ਮੁਤਾਬਕ, ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਮਾਂ ਅਤੇ ਚੇਤਾਵਨੀ ਦਿੱਤੀ ਗਈ ਸੀ ਕਿ ਸੜਕਾਂ ਖਾਲੀ ਕਰ ਦਿੱਤੀਆਂ ਜਾਣ ਪਰ ਇਸ ਦੇ ਬਾਵਜੂਦ ਰੇਹੜੀ-ਫੜ੍ਹੀ ਵਾਲਿਆਂ ਨੇ ਸੜਕਾਂ ਸਾਫ਼ ਨਹੀਂ ਕੀਤੀਆਂ। ਇਸ ਤੋਂ ਬਾਅਦ ਨਗਰ ਨਿਗਮ ਅਤੇ ਟ੍ਰੈਫਿਕ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਸਾਮਾਨ ਜ਼ਬਤ ਕਰਨਾ ਸ਼ੁਰੂ ਕਰ ਦਿੱਤਾ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਸ਼੍ਰੀ ਗੁਰੂ ਰਵਿਦਾਸ ਚੌਕ ਤੋਂ ਵਡਾਲਾ ਚੌਕ ਤੱਕ ਕੀਤੀ ਗਈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਤਿੰਨ ਦਿਨ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ, ਪਰ ਫਿਰ ਵੀ ਦੁਕਾਨਾਂ ਨਹੀਂ ਹਟਾਈਆਂ ਗਈਆਂ।

ਕੀ ਕਹਿਣੈ ਰੇਹੜੀ-ਫੜ੍ਹੀ ਵਾਲਿਆਂ ਦਾ

ਕਾਰਵਾਈ ਦੌਰਾਨ ਮੌਕੇ ‘ਤੇ ਹੰਗਾਮਾ ਹੋ ਗਿਆ। ਇਸ ਦੌਰਾਨ ਇੱਕ ਔਰਤ ਜ਼ਬਤ ਕੀਤੇ ਸਾਮਾਨ ਨੂੰ ਲੈ ਕੇ ਜਾ ਰਹੀ ਨਗਰ ਨਿਗਮ ਦੀ ਗੱਡੀ ਦੇ ਸਾਹਮਣੇ ਖੜ੍ਹ ਗਈ ਅਤੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਕਰਮਚਾਰੀਆਂ ਵੱਲੋਂ ਉਸ ਨੂੰ ਹਟਾ ਦਿੱਤਾ ਗਿਆ ਅਤੇ ਸਾਮਾਨ ਨਗਰ ਨਿਗਮ ਦਫ਼ਤਰ ਲੈ ਜਾਇਆ ਗਿਆ। ਦੂਜੇ ਪਾਸੇ ਵਿਕਰੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਐਤਵਾਰ ਤੱਕ ਸਮਾਂ ਦਿੱਤਾ ਗਿਆ ਸੀ ਅਤੇ ਉਹ ਅੱਜ ਆਪਣਾ ਸਾਮਾਨ ਪੈਕ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਮੇਲੇ ਵਿੱਚ ਇੰਨੀ ਕਮਾਈ ਨਹੀਂ ਹੋਈ ਤੇ ਜਿੰਨੇ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 1 ਫਰਵਰੀ ਨੂੰ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਰਾਜਸਭਾ ਸਾਂਸਦ ਰਾਘਵ ਚੱਢਾ ਨਾਲ ਜੁੜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

|

|

|

ਵੀਰਵਾਰ, ੨੦ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ