View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਪੂਰੇ ਸੂਬੇ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਪੰਜਾਬ ਭਰ ਵਿੱਚ ਬੱਸ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਕਾਰਨ ਆਮ ਜਨਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੜਤਾਲ ਦਾ ਮੁੱਖ ਕਾਰਨ

ਯੂਨੀਅਨ ਅਨੁਸਾਰ, ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਆਪਣੇ ਸਾਥੀਆਂ ਦੀ ਰਿਹਾਈ ਅਤੇ ਪਹਿਲਾਂ ਤੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 12 ਫਰਵਰੀ ਤੋਂ ਚੱਕਾ ਜਾਮ ਕਰਨ ਦਾ ਫ਼ੈਸਲਾ ਲਿਆ ਹੈ। ਬੁੱਧਵਾਰ ਨੂੰ ਵੀ ਲਗਭਗ 7,200 ਮੁਲਾਜ਼ਮ ਇੱਕ ਦਿਨ ਦੀ ਹੜਤਾਲ ‘ਤੇ ਰਹੇ ਸਨ।

ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਕਈ ਸਾਲਾਂ ਤੋਂ ਪੱਕੇ ਹੋਣ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵੱਲੋਂ ਸਿਰਫ਼ ਭਰੋਸੇ ਹੀ ਮਿਲ ਰਹੇ ਹਨ।
ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਬੁੱਧਵਾਰ ਰਾਤ ਤੋਂ ਹੀ ਯੂਨੀਅਨ ਦੇ ਪੰਜਾਬ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਨੂੰ ਲੋਕਤੰਤਰ ਅਤੇ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਦੱਸਿਆ ਹੈ।

ਬੁੱਧਵਾਰ ਦੁਪਹਿਰ ਨੂੰ ਪੀ.ਆਰ.ਟੀ.ਸੀ. ਅਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਮੁਲਾਜ਼ਮਾਂ ਦੀ ਕਰੀਬ 6 ਘੰਟੇ ਲੰਬੀ ਮੀਟਿੰਗ ਹੋਈ, ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਯੂਨੀਅਨ ਦੀ ਮੁੱਖ ਮੰਗ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਦੀ ਤੁਰੰਤ ਰਿਹਾਈ ਹੈ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਅੱਜ ਦੁਪਹਿਰ 12 ਵਜੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ