View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ਉਸ ਵੇਲੇ ਭਖ ਗਈ ਜਦੋਂ ਪ੍ਰਵਰਤਨ ਨਿਰਦੇਸ਼ਾਲਾ (ED) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਨੂੰ ਸੰਮਨ ਜਾਰੀ ਕੀਤੇ ਗਏ। ਇਸੇ ਦੌਰਾਨ ਕਾਂਗਰਸ ਵੱਲੋਂ ਕੈਪਟਨ ਨੂੰ ਪਾਰਟੀ ਵਿੱਚ ਵਾਪਸੀ ਦਾ ਆਫਰ ਦੇਣ ਨਾਲ ਸਿਆਸੀ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।

ਭੂਪੇਸ਼ ਬਘੇਲ ਦਾ ਬਿਆਨ

ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ ਪਰਤਣਾ ਚਾਹੁੰਦੇ ਹਨ, ਤਾਂ ਪਾਰਟੀ ਇਸ ‘ਤੇ ਵਿਚਾਰ ਕਰ ਸਕਦੀ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਹੀ ਲਵੇਗੀ। ਬਘੇਲ ਨੇ ਇਹ ਵੀ ਮੰਨਿਆ ਕਿ ਕੈਪਟਨ ਪੰਜਾਬ ਦੀ ਸਿਆਸਤ ਦੇ ਵੱਡੇ ਨੇਤਾ ਰਹੇ ਹਨ ਅਤੇ ਉਨ੍ਹਾਂ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ED ਦੀ ਕਾਰਵਾਈ ‘ਤੇ ਸਿਆਸੀ ਚਰਚਾ

ED ਦੇ ਸੰਮਨਾਂ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਵੀ ਛਿੜ ਗਈ ਹੈ ਕਿ ਕਾਂਗਰਸ ਨਾਲ ਵਧਦੀ ਨੇੜਤਾ ਕਾਰਨ ਹੀ ਇਹ ਕਾਰਵਾਈ ਹੋਈ ਹੈ, ਤਾਂ ਜੋ ਕੈਪਟਨ ਵਾਪਸੀ ਤੋਂ ਪਹਿਲਾਂ ਮੁੜ ਵਿਚਾਰ ਕਰਨ। ਹਾਲਾਂਕਿ, ਇਸ ਬਾਰੇ ਕਾਂਗਰਸ ਜਾਂ ED ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਪਰਿਵਾਰ ਵੱਲੋਂ ਅਟਕਲਾਂ ਦਾ ਖੰਡਨ

ਦੂਜੇ ਪਾਸੇ, ਕੈਪਟਨ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ED ਦਾ ਸੰਮਨ ਪਹਿਲਾਂ ਵੀ ਸੀ ਅਤੇ ਉਸ ਦਾ ਜਵਾਬ ਦਿੱਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਕਿਤੇ ਨਹੀਂ ਜਾ ਰਹੇ, ਉਹ ਭਾਰਤੀ ਜਨਤਾ ਪਾਰਟੀ ਵਿੱਚ ਹਨ ਅਤੇ ਭਾਜਪਾ ਵਿੱਚ ਹੀ ਰਹਿਣਗੇ।

ਕੈਪਟਨ ਦਾ ਪੁਰਾਣਾ ਬਿਆਨ

ਜ਼ਿਕਰਯੋਗ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਅੱਜ ਵੀ ਕਾਂਗਰਸ ਨੂੰ ‘ਮਿਸ’ ਕਰਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸੀ ਆਗੂਆਂ ਨੇ ਉਨ੍ਹਾਂ ਨਾਲ ਗਲਤੀਆਂ ਕੀਤੀਆਂ ਅਤੇ ਉਨ੍ਹਾਂ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਛੱਡੀ ਸੀ। ਫਿਲਹਾਲ ਉਹ ਭਾਜਪਾ ਦੇ ਨਾਲ ਹਨ ਅਤੇ 2027 ਦੀਆਂ ਚੋਣਾਂ ਲਈ ਤਿਆਰ ਰਹਿਣ ਦੀ ਗੱਲ ਵੀ ਕਹਿ ਚੁੱਕੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ