View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗੜ੍ਹਾ ਇਲਾਕੇ ਵਿੱਚ ਸਥਿਤ ਸੇਠ ਰਾਮਚੰਦ ਮੈਮੋਰੀਅਲ ਸਕੂਲ ਵਿੱਚ ਇੱਕ ਅਧਿਆਪਕਾ ਵੱਲੋਂ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਸਕੂਲ ਵਿੱਚ ਭਾਰੀ ਹੰਗਾਮਾ ਹੋਇਆ ਅਤੇ ਸਥਿਤੀ ਇੰਨੀ ਤਣਾਅਪੂਰਨ ਹੋ ਗਈ ਕਿ ਬੱਚੇ ਦੀ ਮਾਂ ਬੇਹੋਸ਼ ਹੋ ਗਈ। ਇਸ ਘਟਨਾ ਤੋਂ ਬਾਅਦ ਬੱਚਾ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ।

ਪੀੜਤ ਵਿਦਿਆਰਥੀ ਰਾਘਵ, ਜੋ ਕਿ ਛੇਵੀਂ ਜਮਾਤ ਦਾ ਵਿਦਿਆਰਥੀ ਹੈ, ਦੇ ਪਿਤਾ ਰਾਕੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਬੇਟੇ ਦਾ ਸਕੂਲ ਦੀ ਅਧਿਆਪਕਾ ਰਿਤੂ ਦੇ ਭਤੀਜੇ ਨਾਲ ਝਗੜਾ ਹੋ ਗਿਆ ਸੀ। ਇਸ ਗੱਲ ਤੋਂ ਗੁੱਸੇ ਵਿੱਚ ਆ ਕੇ ਅਧਿਆਪਕਾ ਨੇ ਰਾਘਵ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਕੁੱਟਦਿਆਂ ਹੋਇਆਂ ਉਸ ਦੇ ਘਰ ਤੱਕ ਲੈ ਗਈ।

ਪਿਤਾ ਅਨੁਸਾਰ ਬੱਚਾ ਬਹੁਤ ਡਰਿਆ ਹੋਇਆ ਹੈ ਅਤੇ ਸਕੂਲ ਜਾਣ ਤੋਂ ਘਬਰਾ ਰਿਹਾ ਹੈ। ਜਦੋਂ ਪਰਿਵਾਰ ਪ੍ਰਿੰਸੀਪਲ ਨਾਲ ਗੱਲ ਕਰਨ ਪਹੁੰਚਿਆ, ਤਾਂ ਉੱਥੇ ਮੌਜੂਦ ਅਧਿਆਪਕਾ ਅਤੇ ਦੂਜੇ ਪੱਖ ਦੇ ਲੋਕਾਂ ਨੇ ਉਨ੍ਹਾਂ ਨਾਲ ਬਹਿਸਬਾਜ਼ੀ ਕੀਤੀ। ਇੱਕ ਹੋਰ ਔਰਤ ਸੰਗੀਤਾ ਨੇ ਦੋਸ਼ ਲਗਾਇਆ ਕਿ ਅਧਿਆਪਕਾ ਰਿਤੂ ਨੇ ਉਸ ਦੇ ਬੇਟੇ ਰਾਹੁਲ ਦੀ ਵੀ ਕੁੱਟਮਾਰ ਕੀਤੀ ਹੈ।

ਵਿਦਿਆਰਥੀ ਦੀ ਭੈਣ ਨੇ ਦੱਸਿਆ ਕਿ ਜਦੋਂ ਘਰ ਵਿੱਚ ਕੋਈ ਵੱਡਾ ਮੌਜੂਦ ਨਹੀਂ ਸੀ, ਤਾਂ ਤਿੰਨ ਔਰਤਾਂ ਉਸ ਦੇ ਭਰਾ ਨੂੰ ਘਰੋਂ ਬਾਹਰ ਗਲੀ ਵਿੱਚ ਲਿਜਾ ਕੇ ਉਸਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ। ਉਨ੍ਹਾਂ ਨੇ ਬੱਚੇ ਦੇ ਲਗਪਗ 20-30 ਥੱਪੜ ਮਾਰੇ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 7 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਏ.ਐੱਸ.ਆਈ. ਸੁੱਚਾ ਸਿੰਘ ਨੇ ਦੱਸਿਆ ਕਿ ਪਰਿਵਾਰ ਨੂੰ ਲਿਖਤੀ ਸ਼ਿਕਾਇਤ ਦੇਣ ਲਈ ਕਿਹਾ ਗਿਆ ਹੈ। ਅਧਿਆਪਕਾ ਵੱਲੋਂ ਬੱਚੇ ਦੇ ਘਰ ਜਾ ਕੇ ਕੁੱਟਮਾਰ ਕਰਨਾ ਗਲਤ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ