ਖ਼ਬਰਿਸਤਾਨ ਨੈੱਟਵਰਕ: ਕੈਮੀਕਲ ਤੇ ਪਟਾਕਾ ਫੈਕਟਰੀ ਵਿੱਚ ਸੋਮਵਾਰ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਘਟਨਾ ਵਿੱਚ 7 ਮਜ਼ਦੂਰਾਂ ਦੇ ਜ਼ਿੰਦਾ ਸੜ ਗਏ ਹੈ, ਜਦਕਿ ਇੱਕ ਮਜ਼ਦੂਰ ਅਜੇ ਵੀ ਅੰਦਰ ਫਸਿਆ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਰਾਜਸਥਾਨ ‘ਚ ਖੁਸ਼ਖੇੜਾ ਕਰੌਲੀ ਇੰਡਸਟਰੀਅਲ ਏਰੀਆ ‘ਚ ਸਵੇਰੇ ਸਾਢੇ 9 ਵਜੇ ਦੇ ਕਰੀਬ ਵਾਪਰਿਆ ਹੈ।
ਹਾਦਸੇ ਦੇ ਸਮੇਂ ਫੈਕਟਰੀ ਵਿੱਚ ਕਰੀਬ 25 ਮਜ਼ਦੂਰ ਕੰਮ ਕਰ ਰਹੇ ਸਨ। ਖੁਸ਼ਖੇੜਾ ਅਤੇ ਭਿਵਾੜੀ ਰੀਕੋ ਫਾਇਰ ਸਟੇਸ਼ਨ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।ਏ.ਡੀ.ਐਮ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਪੁਲਿਸ ਨੂੰ ਗਸ਼ਤ ਦੌਰਾਨ ਇਸ ਘਟਨਾ ਦਾ ਪਤਾ ਲੱਗਾ, ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ।