View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਚਰਚਿਤ ਰਾਜਵੀਰ ਸਿੰਘ ਉਰਫ਼ ਸੋਨੂੰ ਸ਼ਾਹ ਕਤਲ ਕਾਂਡ ਵਿੱਚ ਜ਼ਿਲ੍ਹਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਕਰੀਬ 7 ਸਾਲ ਪੁਰਾਣੇ ਇਸ ਮਾਮਲੇ ਵਿੱਚ ਸਬੂਤਾਂ ਦੀ ਘਾਟ ਕਾਰਨ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 5 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ, ਜਦੋਂ ਕਿ ਗੈਂਗ ਨਾਲ ਜੁੜੇ 3 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਦੋਸ਼ੀ ਕਰਾਰ ਦਿੱਤੇ ਗਏ ਮੁਲਜ਼ਮਾਂ ਦੀ ਸਜ਼ਾ ‘ਤੇ ਫੈਸਲਾ 20 ਫਰਵਰੀ ਨੂੰ ਸੁਣਾਇਆ ਜਾਵੇਗਾ।

ਅਦਾਲਤ ਵੱਲੋਂ ਜਿਨ੍ਹਾਂ ਮੁਲਜ਼ਮਾਂ ਨੂੰ ਬਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਲਾਰੈਂਸ ਬਿਸ਼ਨੋਈ, ਧਰਮਿੰਦਰ ਸਿੰਘ, ਅਭਿਸ਼ੇਕ ਉਰਫ਼ ਬੰਟੀ, ਰਾਜੂ ਬਸੋਦੀ ਅਤੇ ਦੀਪਕ ਰੰਗਾ ਸ਼ਾਮਲ ਹਨ। ਦੂਜੇ ਪਾਸੇ, ਸ਼ੁਭਮ ਉਰਫ਼ ਬਿਗਨੀ, ਮਨਜੀਤ ਉਰਫ਼ ਮੋਟਾ ਅਤੇ ਰਾਜਨ ਉਰਫ਼ ਜਾਟ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਮੁਲਜ਼ਮ ਇਸ ਸਮੇਂ ਚੰਡੀਗੜ੍ਹ, ਦਿੱਲੀ, ਅੰਬਾਲਾ ਅਤੇ ਗੁਜਰਾਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।

ਫੈਸਲੇ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਦੌਰਾਨ ਲਾਰੈਂਸ ਬਿਸ਼ਨੋਈ ਨੇ ਦੋਸ਼ ਲਾਇਆ ਕਿ ਉਸ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਨੇ ਅਭਿਨੇਤਾ ਸਲਮਾਨ ਖਾਨ ਨਾਲ ਜੁੜੇ “ਸੱਚ ਉਜਾਗਰ” ਕੀਤੇ ਸਨ, ਜਿਸ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ।

ਕੀ ਸੀ ਪੂਰਾ ਮਾਮਲਾ?

28 ਸਤੰਬਰ 2019 ਨੂੰ ਬੁੜੈਲ ਪਿੰਡ (ਸੈਕਟਰ-45) ਸਥਿਤ ਦਫ਼ਤਰ ਵਿੱਚ ਪ੍ਰਾਪਰਟੀ ਡੀਲਰ ਰਾਜਵੀਰ ਸਿੰਘ ਉਰਫ਼ ਸੋਨੂ ਸ਼ਾਹ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਵਿੱਚ ਜੋਗਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਜ਼ਖ਼ਮੀ ਹੋ ਗਏ ਸਨ। ਘਟਨਾ ਦੌਰਾਨ ਕਰੀਬ 14 ਰਾਊਂਡ ਫਾਇਰਿੰਗ ਹੋਈ ਸੀ। ਕਤਲ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਕ ਕਥਿਤ ਵਾਇਸ ਮੈਸੇਜ ਵਾਇਰਲ ਹੋਇਆ ਸੀ, ਜਿਸ ‘ਚ ਗੈਂਗ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਸੀ।

ਸਬੂਤਾਂ ਦੀ ਘਾਟ ਬਣੀ ਵੱਡੀ ਵਜ੍ਹਾ

ਮਾਮਲੇ ਦੀ ਸੁਣਵਾਈ ਦੌਰਾਨ ਕਈ ਅਹਿਮ ਖਾਮੀਆਂ ਸਾਹਮਣੇ ਆਈਆਂ ਹਨ। ਜ਼ਖਮੀ ਗਵਾਹ ਜੋਗਿੰਦਰ ਸਿੰਘ ਦਾ ਮੌਤ ਦਾ ਸਰਟੀਫਿਕੇਟ ਪੇਸ਼ ਨਹੀਂ ਕੀਤਾ ਜਾ ਸਕਿਆ, ਜਦਕਿ ਦੂਜੇ ਗਵਾਹ ਪਰਮਿੰਦਰ ਸਿੰਘ ਦੀ ਮੌਤ ਦੀ ਰਿਪੋਰਟ ਜਨਵਰੀ 2026 ਵਿੱਚ ਮਿਲੀ। ਦੋ ਮੁੱਖ ਗਵਾਹ ਆਪਣੇ ਬਿਆਨਾਂ ਤੋਂ ਮੁੱਕਰ ਗਏ। ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਨਾ ਤਾਂ ਘਟਨਾ ਵਾਲੇ ਦਿਨ ਦੀ ਸੀਸੀਟੀਵੀ ਫੁਟੇਜ ਜ਼ਬਤ ਕੀਤੀ ਗਈ ਅਤੇ ਨਾ ਹੀ ਕਥਿਤ ਵਾਇਸ ਮੈਸੇਜ ਦੇ ਨਮੂਨੇ ਫੋਰੈਂਸਿਕ ਲੈਬ ਭੇਜੇ ਗਏ।

ਇਨ੍ਹਾਂ ਸਾਰੀਆਂ ਕਮੀਆਂ ਦੇ ਚੱਲਦਿਆਂ ਅਦਾਲਤ ਨੇ ਲਾਰੈਂਸ ਬਿਸ਼ਨੋਈ ਸਣੇ ਪੰਜ ਨੂੰ ਬਰੀ ਕਰ ਦਿੱਤਾ। ਹੁਣ ਸਾਰਿਆਂ ਦੀਆਂ ਨਜ਼ਰਾਂ 20 ਫਰਵਰੀ ਨੂੰ ਸੁਣਾਈ ਜਾਣ ਵਾਲੀ ਸਜ਼ਾ ‘ਤੇ ਟਿਕੀਆਂ ਹੋਈਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਮਾਧਮਿਕ ਸਿੱਖਿਆ ਬੋਰਡ (CBSE) ਵੱਲੋਂ 10ਵੀਂ ਜਮਾਤ

|

|

|

ਖ਼ਬਰਿਸਤਾਨ ਨੈੱਟਵਰਕ:ਵਿਦੇਸ਼ ਤੋਂ ਆਏ ਦਿਨ ਮੰਦਭਾਗੀ ਖਬਰਾਂ ਸਾਹਮਣੇ ਆਉਂਦੀਆਂ ਹਨ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਪ ਸਾਂਸਦ ਅਸ਼ੋਕ ਮਿੱਤਲ ਦੇ ਠਿਕਾਣਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਟੋਲ ਪਲਾਜ਼ੇ ਕੁਝ ਸਮੇਂ ਲਈ ਬਿਲਕੁਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ੇਖਾਂ ਬਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿਪੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ 66 ਕੇਵੀ ਟੀਵੀ ਸੈਂਟਰ ਸਬ-ਸਟੇਸ਼ਨ ਨਾਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ