ਖ਼ਬਰਿਸਤਾਨ ਨੈੱਟਵਰਕ: ਕੇਂਦਰ ਸਰਕਾਰ ਨੇ ਪੰਜਾਬ ਲਈ ਇੱਕ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਪੰਜਾਬ ਵਿੱਚ 6 ਲੇਨ ਐਕਸੈਸ-ਕੰਟਰੋਲਡ ਗ੍ਰੀਨਫੀਲਡ ਸਪਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ 1,463.95 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਇਹ NH-205A ਦੇ ਅੰਬਾਲਾ-ਚੰਡੀਗੜ੍ਹ ਸੈਕਸ਼ਨ ਨੂੰ ਜ਼ੀਰਕਪੁਰ ਬਾਈਪਾਸ ਨਾਲ ਜੋੜੇਗਾ ਅਤੇ ਟਰਾਈਸਿਟੀ ਰਿੰਗ ਰੋਡ ਪ੍ਰੋਜੈਕਟ ਦਾ ਅਹਿਮ ਹਿੱਸਾ ਬਣੇਗਾ।

ਟਰਾਈਸਿਟੀ ‘ਚ ਜਾਮ ਹੋਵੇਗਾ ਘੱਟ
ਕੇਂਦਰ ਸਰਕਾਰ ਦੇ ਇਸ ਨਵੇਂ ਫੈਸਲੇ ਦਾ ਸਭ ਤੋਂ ਵੱਡਾ ਅਸਰ ਟਰਾਈਸਿਟੀ ਵਿੱਚ ਦੇਖਣ ਨੂੰ ਮਿਲੇਗਾ। ਨਵੇਂ ਕਾਰੀਡੋਰ ਦੇ ਬਣਨ ਨਾਲ ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਲੱਗਣ ਵਾਲੇ ਜਾਮ ਤੋਂ ਕਾਫੀ ਹੱਦ ਤੱਕ ਰਾਹਤ ਮਿਲੇਗੀ। ਸ਼ਹਿਰਾਂ ਦੇ ਵਿਚਕਾਰੋਂ ਗੁਜ਼ਰਨ ਵਾਲਾ ਟ੍ਰੈਫਿਕ ਹੁਣ ਇਸ ‘ਸਪਰ’ ਰਾਹੀਂ ਡਾਇਵਰਟ ਹੋ ਕੇ ਜਾ ਸਕੇਗਾ।