View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਰੋਕੇ ਜਾਣ ਤੋਂ ਬਾਅਦ ਹੁਣ ਆਸਟ੍ਰੇਲੀਆ ਵਿੱਚ ਭਾਰਤੀਆਂ, ਖ਼ਾਸ ਕਰਕੇ ਪੰਜਾਬੀ ਸਿੱਖਾਂ ਖ਼ਿਲਾਫ਼ ਬਿਆਨਬਾਜ਼ੀ ਨੂੰ ਲੈ ਕੇ ਵਿਵਾਦ ਗਹਿਰਾ ਹੋ ਰਿਹਾ ਹੈ। ਆਸਟ੍ਰੇਲੀਆ ਦੇ ਕਟੜਪੰਥੀ ਨੇਤਾ ਥੋਮਸ ਸੇਵੇਲ ਨੇ ਭਾਰਤੀਆਂ ਨੂੰ ਦੇਸ਼ ਛੱਡਣ ਦੀ ਧਮਕੀ ਦਿੰਦਿਆਂ ਕਿਹਾ ਕਿ ਆਸਟ੍ਰੇਲੀਆ “ਸਿਰਫ਼ ਗੋਰਿਆਂ ਦਾ ਦੇਸ਼” ਹੈ ਅਤੇ ਉਹ ਇਸਨੂੰ ਭਾਰਤ ਜਾਂ ਸੁਡਾਨ ਵਰਗਾ ਨਹੀਂ ਬਣਨ ਦੇਵੇਗਾ।

ਸੇਵੇਲ ਨੇ 23 ਫ਼ਰਵਰੀ ਨੂੰ ਦਿੱਤੇ ਬਿਆਨ ਵਿੱਚ ਭਾਰਤੀਆਂ ਖ਼ਿਲਾਫ਼ ਅਪਮਾਨਜਨਕ ਭਾਸ਼ਾ ਵਰਤਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਭਾਰਤੀਆਂ, ਖ਼ਾਸ ਤੌਰ ‘ਤੇ ਪੰਜਾਬੀਆਂ ਨੂੰ ਵੀਜ਼ਾ ਅਤੇ ਪੀ.ਆਰ. ਦਿੱਤੇ ਜਾਣ ਨਾਲ ਆਸਟ੍ਰੇਲੀਆ ਦੀ ਪਹਿਚਾਣ ਖ਼ਤਮ ਹੋ ਰਹੀ ਹੈ। ਉਸਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਪੰਜਾਬੀ 10ਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਬਣ ਚੁੱਕੀ ਹੈ, ਜੋ ਉਸਦੇ ਮੁਤਾਬਕ “ਖ਼ਤਰੇ” ਦਾ ਸੰਕੇਤ ਹੈ।

ਹਾਲਾਂਕਿ, ਆਸਟ੍ਰੇਲੀਆਈ ਸਰਕਾਰ ਨੇ ਸਿਊਲ ਦੇ ਬਿਆਨ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਸਰਕਾਰ ਨੇ ਦੇਸ਼ ਵਿੱਚ ਰਹਿ ਰਹੇ 2 ਲੱਖ ਤੋਂ ਵੱਧ ਪੰਜਾਬੀ ਸਿੱਖਾਂ ਅਤੇ ਲਗਭਗ 10 ਲੱਖ ਭਾਰਤੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਗ੍ਰਹਿ ਮੰਤਰੀ ਟੋਨੀ ਬਰਕ ਨੇ ਸਾਫ਼ ਕਿਹਾ ਕਿ ਨਫ਼ਰਤ ਫੈਲਾਉਣ ਵਾਲਿਆਂ ‘ਤੇ ਨਵੇਂ ਹੇਟ ਸਪੀਚ ਕਾਨੂੰਨਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੁਹਰਾਇਆ ਕਿ ਆਸਟ੍ਰੇਲੀਆ ਦੀ ਪਹਿਚਾਣ ਉਸਦੀ ਵੱਖ-ਵੱਖਤਾ (ਡਾਇਵਰਸਿਟੀ) ਹੈ ਅਤੇ ਨਸਲਵਾਦ ਲਈ ਇੱਥੇ ਕੋਈ ਥਾਂ ਨਹੀਂ ਹੈ।

ਸਰਕਾਰ ਨੇ ਇਹ ਵੀ ਕਿਹਾ ਕਿ ਥੋਮਸ ਸੇਵੇਲ ਆਸਟ੍ਰੇਲੀਆ ਵਿੱਚ ਨਸਲਵਾਦ ਅਤੇ ਕਟੜਪੰਥ ਦਾ ਚਿਹਰਾ ਹੈ। ਮੇਲਬਰਨ ਅਦਾਲਤ ਦੇ ਬਾਹਰ ਉਸਨੇ ਭਾਰਤੀਆਂ ਨੂੰ ਪੀ.ਆਰ. ਦੇਣ ਦਾ ਵਿਰੋਧ ਕੀਤਾ ਅਤੇ ਕਰੀਬ 10 ਲੱਖ ਭਾਰਤੀਆਂ ਨੂੰ ਵਾਪਸ ਭੇਜਣ ਦੀ ਮੰਗ ਕੀਤੀ। ਸੇਵੇਲ ਦਾ ਕਹਿਣਾ ਹੈ ਕਿ ਉਹ “ਵਾਈਟ ਰਿਪਲੇਸਮੈਂਟ” ਦੇ ਨਾਮ ‘ਤੇ ਗੋਰਿਆਂ ਨੂੰ ਦੁਬਾਰਾ ਬਸਾਉਣ ਦੀ ਮੁਹਿੰਮ ਚਲਾ ਰਿਹਾ ਹੈ।

ਗੌਰਤਲਬ ਹੈ ਕਿ ਸੇਵੇਲ ਨਾਲ ਜੁੜੇ ਕਟੜਪੰਥੀ ਸੰਗਠਨ ਨੈਸ਼ਨਲ ਸੋਸ਼ਲਿਸਟ ਨੈੱਟਵਰਕ ‘ਤੇ ਆਸਟ੍ਰੇਲੀਆਈ ਸਰਕਾਰ ਪਹਿਲਾਂ ਹੀ ਪਾਬੰਦੀ ਲਾ ਚੁੱਕੀ ਹੈ। ਇਸਦੇ ਬਾਵਜੂਦ ਸਿਊਲ ਲਗਾਤਾਰ ਨਸਲੀ ਅਤੇ ਭੜਕਾਉ ਬਿਆਨ ਦਿੰਦਾ ਆ ਰਿਹਾ ਹੈ। ਇਹ ਸਾਰਾ ਵਿਵਾਦ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਆਸਟ੍ਰੇਲੀਆ ਸਰਕਾਰ ਦੇਸ਼ ਵਿੱਚ ਨਫ਼ਰਤ ਫੈਲਾਉਣ ਖ਼ਿਲਾਫ਼ ਨਵੇਂ ਅਤੇ ਸਖ਼ਤ ਕਾਨੂੰਨ ਲਾਗੂ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ