View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ‘ਚ ਜਲੰਧਰ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਕਤਲ ਮਾਮਲੇ ‘ਚ ਉਸਦੀ ਮਾਂ ਨੇ ਕਈ ਵੱਡੇ ਖੁਲਾਸੇ ਕੀਤੀ ਹਨ। ਉਸਦੀ ਮਾਂ ਤੇਜਿੰਦਰ ਕੌਰ ਨੇ ਦੱਸਿਆ ਉਸ ‘ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਦੁਸ਼ਮਣਾਂ ਨੇ ਬੜੀ ਬੇਰਹਿਮੀ ਨਾਲ ਉਨ੍ਹਾਂ ਦੀ ਧੀ ਦਾ ਕਤਲ ਕੀਤਾ। ਨੈਂਸੀ ਹਸਪਤਾਲ ਵੀ ਨਹੀਂ ਪਹੁੰਚ ਸਕੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਾਂ ਨੇ ਲਗਾਏ ਗੰਭੀਰ ਦੋਸ਼

ਮਾਂ ਨੇ ਦੋਸ਼ ਲਾਇਆ ਕਿ ਨੈਂਸੀ ਦੇ ਦੁਸ਼ਮਣ ਉੱਥੋਂ ਦੇ ਗੁਰਦੁਆਰਾ ਸਾਹਿਬ ਵਿੱਚ ਬੈਠੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਜਸਵੀਰ ਸਿੰਘ ਰੋਡੇ ਦਾ ਸਾਂਢੂ ਅਵਤਾਰ ਸਿੰਘ ਨੈਂਸੀ ਨਾਲ ਦੁਸ਼ਮਣੀ ਰੱਖਦਾ ਸੀ ਅਤੇ ਚਾਹੁੰਦਾ ਸੀ ਕਿ ਨੈਂਸੀ ਉਸ ਤੋਂ ਮਾਫ਼ੀ ਮੰਗੇ। ਬੇਟੀ ‘ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਸੀ, ਉਸ ਦੇ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਪਰ ਉਸ ਸਮੇਂ ਉਹ ਬਚ ਗਈ ਸੀ। ਉਸ ਕੇਸ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।

ਰੇਕੀ ਕਰਨ ਆਇਆ ਸੀ ਹਮਲਾਵਰ

ਉਨ੍ਹਾਂ ਦੱਸਿਆ ਕਿ ਕਤਲ ਤੋਂ ਪਹਿਲਾਂ ਇੱਕ ਵਿਅਕਤੀ ਮੂੰਹ ਢਕ ਕੇ ਰੇਕੀ ਕਰਨ ਆਇਆ ਸੀ, ਜੋ ਸੀਸੀਟੀਵੀ ਕੈਮਰੇ ਦੇਖ ਕੇ ਭੱਜ ਗਿਆ ਸੀ। ਨੈਂਸੀ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਦੀ ਸ਼ਿਕਾਇਤ ਕੈਨੇਡਾ ਪੁਲਿਸ ਨੂੰ ਵੀ ਦਿੱਤੀ ਗਈ ਸੀ। ਨੈਂਸੀ 2018 ਵਿੱਚ ਕੈਨੇਡਾ ਗਈ ਸੀ। ਉੱਥੇ ਉਸਨੇ ਨਰਸ ਦਾ ਕੋਰਸ ਕੀਤਾ ਸੀ ਅਤੇ ਉਹ ਦੋ ਥਾਵਾਂ ‘ਤੇ ਨੌਕਰੀ ਕਰਦੀ ਸੀ। ਮਾਂ ਨੇ ਕਿਹਾ ਕਿ ਉਹ ਸੱਚ ਦੇ ਰਾਹ ‘ਤੇ ਚੱਲਣ ਵਾਲੀ ਅਤੇ ਗਰੀਬਾਂ ਦੀ ਮਦਦ ਕਰਨ ਵਾਲੀ ਕੁੜੀ ਸੀ।

ਇਨਸਾਫ਼ ਦੀ ਲਗਾਈ ਗੁਹਾਰ

ਮਾਂ ਤੇਜਿੰਦਰ ਕੌਰ ਨੇ ਕੈਨੇਡਾ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਕੋਲ 3 ਤੋਂ 4 ਵਿਅਕਤੀਆਂ ਦੇ ਨਾਮ ਮੌਜੂਦ ਹਨ, ਜੋ ਇਸ ਕਤਲ ਪਿੱਛੇ ਹੋ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਧੀ ਨੂੰ ਇਨਸਾਫ਼ ਦਿੱਤਾ ਜਾਵੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ