ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ਼ੇਖਾਂ ਬਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ ਨੇ ਸ਼ਹਿਰ ਦੀਆਂ ਸੜਕਾਂ ਦੀ ਖਸਤਾਂ ਹਾਲਤ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਵੀਡੀਉ ਜਾਰੀ ਕਰ ਕਿਹਾ ਕਿ ਅੰਬੇਡਕਰ ਚੌਕ (ਨਕੋਦਰ ਚੌਕ) ਤੋਂ ਫੁੱਟਬਾਲ ਚੌਕ ਤੱਕ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਇੱਥੋਂ ਗੁਜ਼ਰਨਾ ਖਤਰੇ ਤੋਂ ਖਾਲੀ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਸੜਕ ‘ਤੇ ਪਏ ਵੱਡੇ ਵੱਡੇ ਟੋਇਆਂ ਕਾਰਣ ਵਾਹਨ ਚਲਾਉਣਾ ਬਹੁਤ ਮੁਸ਼ਕਲ ਹੈ। ਇਹ ਸ਼ਹਿਰ ਦੀ ਮੁੱਖ ਸੜਕ ਹੋਣ ਦੇ ਬਾਵਜੂਦ ਪ੍ਰਸ਼ਾਸਨ ਦਾ ਇਸ ‘ਤੇ ਕੋਈ ਧਿਆਨ ਨਹੀਂ ਹੈ।
ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਇਸ ਟੁੱਟੀ ਸੜਕ ਤੋਂ ਕੋਈ ਐਂਬੂਲੈਂਸ ਲੰਘਦੀ ਹੈ, ਤਾਂ ਮਰੀਜ਼ ਦੀ ਜਾਨ ਨੂੰ ਕਿੰਨਾ ਵੱਡਾ ਖਤਰਾ ਹੋ ਸਕਦਾ ਹੈ। ਉਨ੍ਹਾਂ ਨੇ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਨੂੰ ਜਲਦ ਤੋਂ ਜਲਦ ਇਸ ਸੜਕ ਦੀ ਮੁਰੰਮਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।