View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ ਵਿੱਚ ਚੱਲ ਰਹੀ ਜੰਗ ਅੱਜ 13ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ। ਹਰ ਘੰਟੇ ਨਾਲ ਹਾਲਾਤ ਹੋਰ ਗੰਭੀਰ ਹੁੰਦੇ ਜਾ ਰਹੇ ਹਨ।ਇਸ ਸੰਘਰਸ਼ ਕਾਰਨ ਪੂਰੇ ਖੇਤਰ ਵਿੱਚ ਤਣਾਅ ਵਧ ਰਿਹਾ ਹੈ ਅਤੇ ਦੁਨੀਆ ਭਰ ਦੀ ਨਜ਼ਰ ਇਸ ਜੰਗ ‘ਤੇ ਟਿਕੀ ਹੋਈ ਹੈ। ਜੰਗ ਦਾ ਸਿੱਧਾ ਅਸਰ ਹੁਣ ਭਾਰਤ ਦੀ ਰਸੋਈ ‘ਤੇ ਪੈਣਾ ਸ਼ੁਰੂ ਹੋ ਗਿਆ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਲੋਕ LPG ਸਿਲੰਡਰ ਲਈ ਲੰਬੀਆਂ ਲਾਈਨਾਂ ਵਿੱਚ ਲੱਗੇ ਹੋਏ ਹਨ।

ਪੰਜਾਬ ਵਿੱਚ ਕਮਰਸ਼ੀਅਲ LPG ਸਿਲੰਡਰਾਂ ਦੀ ਸਪਲਾਈ ਲਗਭਗ ਠੱਪ ਹੋ ਚੁੱਕੀ ਹੈ। ਇਨ੍ਹਾਂ ਹਾਲਤਾਂ ਵਿਚਾਲੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਐਲਪੀਜੀ ਸਿਲੰਡਰ, ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ।

ਅਫਵਾਹਾਂ ‘ਤੇ ਧਿਆਨ ਨਾ ਦੇਣ ਲੋਕ-DC

ਡਿਪਟੀ ਕਮਿਸ਼ਨਰ Dr. Himanshu Aggarwal ਨੇ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਲੋਕਾਂ ਦੀ ਲੋੜ ਮੁਤਾਬਕ ਪੂਰਾ ਸਟਾਕ ਮੌਜੂਦ ਹੈ ਅਤੇ ਸਪਲਾਈ ਚੇਨ ਵੀ ਬਿਲਕੁਲ ਨਾਰਮਲ ਤਰੀਕੇ ਨਾਲ ਚੱਲ ਰਹੀ ਹੈ। ਡੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਘਬਰਾਹਟ ਵਿੱਚ ਵੱਧ ਖਰੀਦਦਾਰੀ ਨਾ ਕਰਨ। ਪ੍ਰਸ਼ਾਸਨ ਵੱਲੋਂ ਜ਼ਰੂਰੀ ਚੀਜ਼ਾਂ ਦੇ ਸਟਾਕ ਅਤੇ ਵੰਡ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਕਿਹਾ -ਸਪਲਾਈ ਆਮ ਵਾਂਗ ਹੀ ਰਹੇਗੀ ਜਾਰੀ

ਇਸ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ Indian Oil Corporation, Bharat Petroleum ਅਤੇ Hindustan Petroleum ਦੇ ਅਧਿਕਾਰੀਆਂ, ਗੈਸ ਏਜੰਸੀ ਅਤੇ ਪੈਟਰੋਲ ਪੰਪ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਦੌਰਾਨ ਮੌਜੂਦਾ ਸਟਾਕ ਦੀ ਸਮੀਖਿਆ ਕੀਤੀ ਗਈ। ਅਧਿਕਾਰੀਆਂ ਮੁਤਾਬਕ ਐਲਪੀਜੀ ਸਿਲੰਡਰ ਦੀ ਰੀਫ਼ਿਲ ਬੁਕਿੰਗ ਦਾ ਸਮਾਂ 25 ਦਿਨ ਹੈ ਅਤੇ ਸਪਲਾਈ ਆਮ ਤਰ੍ਹਾਂ ਜਾਰੀ ਹੈ।

ਜਮਾਖੋਰੀ ਕਰਨ ਵਾਲਿਆਂ ਨੂੰ ਚੇਤਾਵਨੀ

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਚੇਤਾਵਨੀ ਦਿੱਤੀ ਹੈ ਕਿ ਝੂਠੀਆਂ ਅਫਵਾਹਾਂ ਫੈਲਾਉਣ, ਜਮਾਖੋਰੀ ਜਾਂ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਗੈਸ ਏਜੰਸੀ ਅਤੇ ਪੈਟਰੋਲ ਪੰਪ ਚਲਾਉਣ ਵਾਲਿਆਂ ਨੂੰ ਵੀ ਕਿਹਾ ਹੈ ਕਿ ਜੇ ਕੋਈ ਗੜਬੜ ਸਾਹਮਣੇ ਆਏ ਤਾਂ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ।ਆਏ ਤਾਂ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ