View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸਾਫ਼ ਦਿਖਾਈ ਦੇਣ ਲੱਗਾ ਹੈ। ਸੂਬੇ ਵਿੱਚ ਕੁਕਿੰਗ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਦੋ ਦਿਨ ਪਹਿਲਾਂ ਤੱਕ ਸਿਰਫ਼ ਵਪਾਰਕ ਸਿਲੰਡਰਾਂ ਦੀ ਡਿਲੀਵਰੀ ਬੰਦ ਸੀ, ਪਰ ਹੁਣ ਕਈ ਜ਼ਿਲ੍ਹਿਆਂ ਵਿੱਚ ਘਰੇਲੂ ਗੈਸ ਸਿਲੰਡਰ ਵੀ ਲੋਕਾਂ ਨੂੰ ਨਹੀਂ ਮਿਲ ਰਹੇ।

ਲਾਈਨ ਵਿੱਚ ਲੱਗੇ ਬਜ਼ੁਰਗ ਦੀ ਹਾਰਟ ਅਟੈਕ ਨਾਲ ਮੌਤ

ਬਰਨਾਲਾ ਜ਼ਿਲ੍ਹੇ ਦੇ ਪਿੰਡ ਸਹਿਣਾ ਵਿੱਚ ਗੈਸ ਸਿਲੰਡਰ ਲੈਣ ਲਈ ਲਾਈਨ ਵਿੱਚ ਲੱਗੇ 66 ਸਾਲਾ ਬਜ਼ੁਰਗ ਭੂਸ਼ਣ ਕੁਮਾਰ ਮਿੱਤਲ ਦੀ ਮੌਤ ਹੋ ਗਈ। ਉਹ ਸਵੇਰੇ ਕਰੀਬ ਦੋ ਘੰਟਿਆਂ ਤੋਂ ਗੈਸ ਏਜੰਸੀ ਦੇ ਬਾਹਰ ਲਾਈਨ ਵਿੱਚ ਖੜ੍ਹੇ ਸਨ। ਇੰਤਜ਼ਾਰ ਦੌਰਾਨ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

ਸਿਲੰਡਰਾਂ ਨੂੰ ਲੈ ਕੇ ਹੰਗਾਮਾ

ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਦੇਸ਼ ਭਗਤ ਗੈਸ ਏਜੰਸੀ ‘ਤੇ ਸਿਲੰਡਰ ਨੂੰ ਲੈ ਕੇ ਮੈਨੇਜਰ ਅਤੇ ਇੱਕ ਗਾਹਕ ਵਿਚਾਲੇ ਝੜਪ ਹੋ ਗਈ। ਸਿਲੰਡਰ ਨਾ ਮਿਲਣ ਕਾਰਨ ਇੱਕ ਬਜ਼ੁਰਗ ਔਰਤ ਰੋਂਦੀ ਹੋਈ ਦਿਖਾਈ ਦਿੱਤੀ। ਉੱਥੇ ਹੀ, ਲੁਧਿਆਣਾ ਦੇ ਸ਼ਾਂਤੀ ਨਗਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ, ਜਿੱਥੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਇੱਕ ਵਿਅਕਤੀ ਤੋਂ ਸਿਲੰਡਰ ਖੋਹ ਲਿਆ।

ਮੁੜ ਚੁੱਲ੍ਹਿਆਂ ਵੱਲ ਪਰਤੇ ਲੋਕ

ਗੈਸ ਸੰਕਟ ਕਾਰਨ ਕਈ ਥਾਵਾਂ ‘ਤੇ ਲੋਕ ਮਜਬੂਰੀ ਵਿੱਚ ਕੋਲੇ ਅਤੇ ਲੱਕੜ ਦੇ ਚੁੱਲ੍ਹੇ ਬਾਲਣ ਲਈ ਮਜਬੂਰ ਹਨ। ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਜ਼ਰੂਰੀ ਪ੍ਰਬੰਧ ਕਰ ਦਿੱਤੇ ਹਨ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ। ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨੇ ਬਜ਼ੁਰਗ ਦੀ ਮੌਤ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਅੱਜ ਰੈਲੀ ਦੌਰਾਨ ਕੇਂਦਰੀ ਮੰਤਰੀ ਅਮਿਤ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਾਂ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਪੱਤੋ ਹੀਰਾ ਪਿੰਡ ਦੇ ਸਰਪੰਚ ਹਰਵਿੰਦਰ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਸਰਕਾਰ, ਚੰਡੀਗੜ੍ਹ ਨਗਰ ਨਿਗਮ ਅਤੇ ਹੋਰ ਸਰਕਾਰੀ

|

|

|

ਸ਼ਨਿਚਰਵਾਰ, ੧ ਚੇਤ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਸਿੰਗਰ ਅਤੇ ਰੈਪਰ ਬਾਦਸ਼ਾਹ ਦੀਆਂ ਮੁਸ਼ਕਲਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ