View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਾਂ ‘ਤੇ ਧੋਖਾਧੜੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਠੱਗੀ ਕੋਈ ਹੋਰ ਨਹੀਂ ਬਲਕਿ ਪਾਕਿਸਤਾਨੀ ਬੈਠੇ ਸ਼ਰਾਰਤੀ ਅਨਸਰ ਕਰ ਰਹੇ ਹਨ। ਖੁਦ ਮਨਕੀਰਤ ਨੇ ਆਪਣੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਨੂੰ ਵੀ ਪੈਸੇ ਨਾ ਦੇਣ।

ਕਿਵੇਂ ਕੀਤੀ ਜਾ ਰਹੀ ਹੈ ਠੱਗੀ

ਮਨਕੀਰਤ ਔਲਖ ਨੇ ਦੱਸਿਆ ਕਿ ਕੁਝ ਲੋਕ ਪਾਕਿਸਤਾਨੀ ਨੰਬਰਾਂ ਤੋਂ ਮਨਕੀਰਤ ਬਣ ਕੇ ਲੋਕਾਂ ਨੂੰ ਫੋਨ ਕਰ ਰਹੇ ਹਨ। ਠੱਗ ਆਡੀਓ ਵਿੱਚ ਕਹਿੰਦੇ ਸੁਣੇ ਜਾ ਸਕਦੇ ਹਨ, “ਹੈਲੋ, ਮੈਂ ਮਨਕੀਰਤ ਬੋਲ ਰਿਹਾ ਹਾਂ, ਤੁਹਾਨੂੰ ਪੈਸੇ ਚਾਹੀਦੇ ਹਨ ਨਾ, ਤਾਂ ਪਹਿਲਾਂ ਮੇਰੇ ਨੰਬਰ ‘ਤੇ ਪੈਸੇ ਪਾ ਦਿਓ ਤਾਂ ਜੋ ਮੈਂ ਰਜਿਸਟ੍ਰੇਸ਼ਨ ਕਰ ਸਕਾਂ।” ਲੋਕ ਭੋਲੇਪਣ ਵਿੱਚ 2-2 ਹਜ਼ਾਰ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਰਹੇ ਹਨ।

ਗਰੀਬ ਲੋਕਾਂ ਨੂੰ ਬਣਾ ਰਹੇ ਨੇ ਸ਼ਿਕਾਰ

ਗਾਇਕ ਨੇ ਦੱਸਿਆ ਕਿ ਇਹ ਪਾਕਿਸਤਾਨੀਆਂ ਦਾ ਇੱਕ ਪੂਰਾ ਗਰੁੱਪ ਹੈ ਜੋ ਉਨ੍ਹਾਂ ਗਰੀਬ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ ਜਿਨ੍ਹਾਂ ਦਾ ਘਰ ਬੜੀ ਮੁਸ਼ਕਿਲ ਨਾਲ ਚੱਲਦਾ ਹੈ। ਇਹ ਲੋਕਾਂ ਨੂੰ 10 ਲੱਖ ਰੁਪਏ ਦੇਣ ਦਾ ਲਾਲਚ ਦਿੰਦੇ ਹਨ ਅਤੇ ਕਹਿੰਦੇ ਹਨ ਕਿ ਇੱਕ ਕੋਡ ਆਵੇਗਾ, ਉਸ ਲਈ ਪਹਿਲਾਂ 5 ਜਾਂ 10 ਹਜ਼ਾਰ ਰੁਪਏ ਦੇ ਕੇ ਰਜਿਸਟ੍ਰੇਸ਼ਨ ਕਰਵਾਓ।

ਮਨਕੀਰਤ ਦੀ ਅਪੀਲ

ਮਨਕੀਰਤ ਔਲਖ ਨੇ ਕਿਹਾ, “ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਅਜਿਹੇ ਫਰੌਡ ਵਿੱਚ ਨਾ ਫਸੋ। ਮੈਂ ਇੱਕ ਸਿੱਧਾ-ਸਾਧਾ ਬੰਦਾ ਹਾਂ, ਜੇਕਰ ਮੈਂ ਤੁਹਾਡੇ ਨਾਲ ਗੱਲ ਕਰਨੀ ਹੋਵੇਗੀ ਤਾਂ ਮੈਂ ਖੁਦ ਕਰ ਲਵਾਂਗਾ। ਇੱਕ ਗੱਲ ਪੱਲੇ ਬੰਨ੍ਹ ਲਓ ਕਿ ਜ਼ਿੰਦਗੀ ਵਿੱਚ ਕਿਸੇ ਨੂੰ ਵੀ ਆਪਣਾ OTP ਨਹੀਂ ਦੇਣਾ। ਜੇ ਇਹ ਮੇਰੇ ਹੱਥ ਆ ਗਏ ਤਾਂ ਮੈਂ ਇਨ੍ਹਾਂ ਨੂੰ ਚੰਗੀ ਤਰ੍ਹਾਂ ਦੱਸਾਂਗਾ।”

ਮਦਦ ਬਣੀ ਠੱਗੀ ਦਾ ਕਾਰਨ

ਦੱਸਣਯੋਗ ਹੈ ਕਿ ਪਿਛਲੇ ਸਾਲ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਮਨਕੀਰਤ ਔਲਖ ਨੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਸੀ। ਇਹੀ ਕਾਰਨ ਹੈ ਕਿ ਹੁਣ ਠੱਗ ਉਨ੍ਹਾਂ ਦੇ ਨਾਂ ਦੀ ਵਰਤੋਂ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ