View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਫਿਰ ਮਾਨ ਸਰਕਾਰ ਖ਼ਿਲਾਫ਼ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਆਪ’ ਦੇ ਆਪਣੇ ਸਰਪੰਚ ਪਰਮਜੀਤ ਸਿੰਘ ਕਲਸੀਆਂ ਤੋਂ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਹੁਣ ਤਾਂ ਸਰਕਾਰ ਦੇ ਆਪਣੇ ਬੰਦੇ ਵੀ ਸੁਰੱਖਿਅਤ ਨਹੀਂ ਹਨ। ਇਸ ਦੇ ਨਾਲ ਹੀ ਉਨ੍ਹਾਂ ਧਰਨਾਕਾਰੀ ਕਿਸਾਨਾਂ ਨਾਲ ਹੋ ਰਹੀ ਕੁੱਟਮਾਰ ਦਾ ਮੁੱਦਾ ਵੀ ਚੁੱਕਿਆ।

“ਔਰਤਾਂ ਨੂੰ ਢਾਲ ਬਣਾ ਕੇ ਮੈਨੂੰ ਕੀਤਾ ਜਾ ਰਿਹਾ ਟਾਰਗੇਟ”

ਖਹਿਰਾ ਨੇ ਦੋਸ਼ ਲਾਇਆ ਕਿ ਉਨ੍ਹਾਂ ਖ਼ਿਲਾਫ਼ ਔਰਤਾਂ ਨੂੰ ਢਾਲ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਪੂਰੇ ਪੰਜਾਬ ਦੇ ਮੁੱਦਿਆਂ ਅਤੇ ਵਿਧਾਨ ਸਭਾ ਨੂੰ ਛੱਡ ਕੇ ਸਿਰਫ਼ ਇੱਕ ਹੀ ਵਿਅਕਤੀ (ਖਹਿਰਾ) ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ? ਉਨ੍ਹਾਂ ਕਪੂਰਥਲਾ ਦੇ ਡੀਸੀ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੁਖਪਾਲ ਖਹਿਰਾ ਦੇ ਖ਼ਿਲਾਫ਼ ਕੋਈ ਨਾ ਕੋਈ ਮਾਮਲਾ ਲੱਭ ਕੇ ਲਿਆਂਦਾ ਜਾਵੇ।

BDPO ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ

ਖਹਿਰਾ ਨੇ ਬੀਡੀਪੀਓ (BDPO) ਕੁਲਵਿੰਦਰ ਰੰਧਾਵਾ ਵਿਰੁੱਧ ਕਈ ਵੱਡੇ ਖੁਲਾਸੇ ਕੀਤੇ। ਉਨ੍ਹਾਂ ਦੱਸਿਆ ਕਿ ਖੰਨਾ ਵਿੱਚ ਤਾਇਨਾਤੀ ਦੌਰਾਨ ਰੰਧਾਵਾ ‘ਤੇ 60 ਲੱਖ ਰੁਪਏ ਦੇ ਗਬਨ ਦਾ ਇਲਜ਼ਾਮ ਸੀ, ਜਿਸ ਤੋਂ ਬਾਅਦ ‘ਆਪ’ ਵਿਧਾਇਕ ਦੀ ਸਿਫਾਰਸ਼ ‘ਤੇ ਹੀ ਉਸ ਨੂੰ ਸਸਪੈਂਡ ਕੀਤਾ ਗਿਆ ਸੀ ਅਤੇ ਵਿਜੀਲੈਂਸ ਨੇ ਕੇਸ ਦਰਜ ਕੀਤਾ ਸੀ। ਪਰ ਕੁਝ ਸਮੇਂ ਬਾਅਦ ਉਸ ਨੂੰ ਬਹਾਲ ਕਰ ਦਿੱਤਾ ਗਿਆ। ਖਹਿਰਾ ਨੇ ਕਿਹਾ ਕਿ ਐਸਐਸਪੀ ਖੁਦ ਪੁਲਿਸ ਅਤੇ ਬੀਡੀਪੀਓ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਦੀ ਕੰਧ ਤੁੜਵਾਉਣ ਪਹੁੰਚੇ ਸਨ।

ਉਨ੍ਹਾਂ ਇਲਜ਼ਾਮ ਲਾਇਆ ਕਿ 2022 ਵਿੱਚ ਪਿੰਡ ਘੁੱਗ ਵੇਡ ਢਿੱਲਵਾਂ ਵਿੱਚ ਨਾਲੀਆਂ ਅਤੇ ਸੀਵਰੇਜ ਲਈ 20 ਲੱਖ ਰੁਪਏ ਦੀ ਗ੍ਰਾਂਟ ਆਈ ਸੀ। ਇਸ ਵਿੱਚੋਂ 19.70 ਲੱਖ ਰੁਪਏ ਬੀਡੀਪੀਓ ਨੇ ਆਪਣੇ ਦੋਸਤ ਸੁਖਵਿੰਦਰ ਸਿੰਘ ਦੇ ਖਾਤੇ ਵਿੱਚ ਟ੍ਰਾਂਸਫਰ ਕਰ ਦਿੱਤੇ। ਸ਼ਿਕਾਇਤ ਹੋਣ ‘ਤੇ 13 ਲੱਖ ਰੁਪਏ ਤਾਂ ਵਾਪਸ ਆ ਗਏ, ਪਰ 6.70 ਲੱਖ ਦਾ ਕੋਈ ਪਤਾ ਨਹੀਂ ਲੱਗਾ। ਖਹਿਰਾ ਅਨੁਸਾਰ ਉਨ੍ਹਾਂ ਨੇ 4 ਮਾਰਚ ਨੂੰ ਵਿਜੀਲੈਂਸ ਚੀਫ਼ ਨੂੰ ਚਿੱਠੀ ਲਿਖੀ ਸੀ, ਪਰ 10 ਦਿਨ ਬੀਤ ਜਾਣ ‘ਤੇ ਵੀ ਕੋਈ ਜਵਾਬ ਨਹੀਂ ਮਿਲਿਆ।

ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਟ੍ਰੋਲਿੰਗ ‘ਤੇ ਪ੍ਰਤੀਕਿਰਿਆ

ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਬਾਰੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ‘ਰਾਖੀ ਸਾਵੰਤ’ ਜਾਂ ‘ਨੈਂਸੀ ਗਰੇਵਾਲ’ ਵਰਗੇ ਨਾਮ ਦਿੱਤੇ ਜਾ ਰਹੇ ਹਨ। ਖਹਿਰਾ ਨੇ ਕਿਹਾ ਕਿ ਔਰਤਾਂ ਦਾ ਸੁਭਾਅ ਨਿਮਰਤਾ (ਹਲੀਮੀ) ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੰਦਰਜੀਤ ਕੌਰ ਮਾਨ ਦੀ ਟ੍ਰੋਲਿੰਗ ਇੰਨੀ ਵਧ ਗਈ ਹੈ ਕਿ ਉਨ੍ਹਾਂ ਨੂੰ ਆਪਣਾ ਕਮੈਂਟ ਸੈਕਸ਼ਨ ਬੰਦ ਕਰਨਾ ਪਿਆ ਅਤੇ ਸ਼ਾਇਦ ਜਲਦੀ ਹੀ ਫੇਸਬੁੱਕ ਅਕਾਊਂਟ ਵੀ ਡਿਲੀਟ ਕਰਨਾ ਪੈ ਜਾਵੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ