View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਗਾਇਕਾ ਤੇ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ 3 ਲੋਕਾਂ ਨੂੰ 2-2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਫੈਸਲਾ ਡੇਰਾਬੱਸੀ ਦੀ ਅਦਾਲਤ ਨੇ ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਸੁਣਾਇਆ ਹੈ। ਵਿਧਾਇਕਾ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਸਮੇਤ 3 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਤਿੰਨਾਂ ਨੂੰ ਦੋ-ਦੋ ਸਾਲ ਦੀ ਸਜ਼ਾ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ ਸਾਢੇ 3 ਕਰੋੜ ਰੁਪਏ ਦੇ ਚੈੱਕ ਬਾਊਂਸ ਨਾਲ ਜੁੜਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਕਰੀਬ ਸੱਤ ਸਾਲ ਤੱਕ ਚੱਲੀ ਸੁਣਵਾਈ ਤੋਂ ਬਾਅਦ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਪਰਨੀਤ ਕੌਰ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਦੋਸ਼ੀਆਂ ਵਿੱਚ ਸ਼ਾਹਬਾਜ਼ ਸਿੰਘ ਸੋਹੀ (ਹਾਲ ਨਿਵਾਸੀ ਚੰਡੀਗੜ੍ਹ, ਮੂਲ ਰੂਪ ਵਿੱਚ ਜ਼ੀਰਕਪੁਰ), ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਸ਼ਾਮਲ ਹਨ। ਹਾਲਾਂਕਿ ਫੈਸਲਾ ਸੁਣਾਏ ਜਾਣ ਤੋਂ ਬਾਅਦ ਤਿੰਨਾਂ ਨੇ ਮੌਕੇ ‘ਤੇ ਹੀ ਜ਼ਮਾਨਤ ਰਾਸ਼ੀ ਭਰ ਕੇ ਜ਼ਮਾਨਤ ਲੈ ਲਈ।

ਕੀ ਹੈ ਮਾਮਲਾ?

ਮਾਮਲੇ ਦੀ ਸ਼ੁਰੂਆਤ 2018 ਵਿੱਚ ਹੋਈ ਸੀ, ਜਦੋਂ ਸ਼ਿਕਾਇਤਕਰਤਾ ਕਮਲਜੀਤ ਸਿੰਘ ਕਾਮਾ (ਜ਼ੀਰਕਪੁਰ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਭਰਾ) ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਲਜ਼ਾਮ ਹੈ ਕਿ ‘ਮੈਸਰਜ਼ ਪਲੈਟੀਨਮ ਸਮਾਰਟ ਬਿਲਡਕਾਨ’ ਨਾਮਕ ਕੰਪਨੀ ਦੇ ਤਿੰਨਾਂ ਪਾਰਟਨਰਾਂ ਨੇ ਰਾਜਪੁਰਾ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਲਈ ਕਰੋੜਾਂ ਰੁਪਏ ਦੇ ਪਲਾਟ ਵੇਚਣ ਦਾ ਸੌਦਾ ਕੀਤਾ ਸੀ। ਸੌਦਾ ਪੂਰਾ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਸ਼ਿਕਾਇਤਕਰਤਾ ਨੂੰ ਸਾਢੇ ਤਿੰਨ ਕਰੋੜ ਰੁਪਏ ਦਾ ਚੈੱਕ ਦਿੱਤਾ, ਜੋ ਬਾਅਦ ਵਿੱਚ ਬਾਊਂਸ ਹੋ ਗਿਆ।

ਸ਼ਿਕਾਇਤਕਰਤਾ ਪੱਖ ਦੇ ਵਕੀਲ ਭਾਰਤ ਜੋਸ਼ੀ ਅਨੁਸਾਰ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸ਼ਿਕਾਇਤਕਰਤਾ ਦੇ ਪੱਖ ਨੂੰ ਮਜ਼ਬੂਤ ਮੰਨਦੇ ਹੋਏ ਇਹ ਫੈਸਲਾ ਸੁਣਾਇਆ। ਉੱਥੇ ਹੀ ਕਮਲਜੀਤ ਸਿੰਘ ਕਾਮਾ ਨੇ ਕਿਹਾ ਕਿ ਮੁਲਜ਼ਮਾਂ ਨੇ ਯੋਜਨਾਬੱਧ ਤਰੀਕੇ ਨਾਲ ਠੱਗੀ ਮਾਰੀ ਸੀ ਅਤੇ ਉਨ੍ਹਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਇਨਸਾਫ਼ ਮਿਲਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ