No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰ ਤੋਂ ਹੀ ਜਲੰਧਰ ਸਮੇਤ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਰਿਹਾ ਹੈ। ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਅੰਧੇਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਹ ਅਲਰਟ ਅੰਮ੍ਰਿਤਸਰ, ਬਰਨਾਲਾ, ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ, ਜਿੱਥੇ ਕੁਝ ਥਾਵਾਂ ‘ਤੇ ਤੇਜ਼ ਤੂਫ਼ਾਨੀ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਦੌਰਾਨ ਸੁਚੇਤ ਰਹਿਣ ਅਤੇ ਬਿਨਾਂ ਵਜ੍ਹਾ ਬਾਹਰ ਨਿਕਲਣ ਤੋਂ ਬਚਣ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ਨੰਬਰ ‘ਤੇ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ। ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਤਾਪਮਾਨ ਵਿੱਚ 24 ਘੰਟਿਆਂ ਦੇ ਅੰਦਰ 3.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਠੰਢ ਇੱਕ ਵਾਰ ਫਿਰ ਜਨਵਰੀ ਵਰਗੀ ਮਹਿਸੂਸ ਹੋਣ ਲੱਗੀ ਹੈ। ਇਹ ਤਾਪਮਾਨ ਆਮ ਨਾਲੋਂ 4.1 ਡਿਗਰੀ ਹੇਠਾਂ ਪਹੁੰਚ ਗਿਆ ਹੈ।

ਅੱਜ ਅਤੇ ਭਲਕੇ ਲਈ ‘ਔਰੇਂਜ ਅਲਰਟ’ ਜਾਰੀ

ਮੌਸਮ ਵਿਭਾਗ ਨੇ ਅੱਜ ਅਤੇ ਭਲਕੇ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਬਾਰਿਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਅੰਧੇਰੀ-ਤੂਫ਼ਾਨ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ। ਉੱਥੇ ਹੀ 19 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਇਲਾਕੇ ਸ਼ਾਮਲ ਹਨ।

ਤਾਪਮਾਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 19.4 ਡਿਗਰੀ ਦਰਜ ਕੀਤਾ ਗਿਆ। ਪਟਿਆਲਾ ਵਿੱਚ 27.7 ਡਿਗਰੀ, ਲੁਧਿਆਣਾ ਵਿੱਚ 26.2 ਡਿਗਰੀ ਅਤੇ ਪਠਾਨਕੋਟ ਵਿੱਚ 22.7 ਡਿਗਰੀ ਤਾਪਮਾਨ ਰਿਕਾਰਡ ਹੋਇਆ। ਕਈ ਥਾਵਾਂ ‘ਤੇ 5 ਡਿਗਰੀ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ, ਪਰ ਉਸ ਤੋਂ ਬਾਅਦ 2 ਦਿਨਾਂ ਵਿੱਚ 5 ਤੋਂ 7 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ 4 ਤੋਂ 6 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਤੇ ਤੇਜ਼

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ