No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਈਰਾਨ-ਇਜ਼ਰਾਈਲ ਜੰਗ ਦੇ ਵਿਚਕਾਰ ਭਾਰਤ ਵਿੱਚ ਤੇਲ ਅਤੇ ਗੈਸ ਦੀ ਕਮੀ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ। ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ ‘ਚ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ।ਲੋਕਾਂ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ, ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤੜਕਸਾਰ ਪਠਾਨਕੋਟ ‘ਚ ਗੈਸ ਏਜੰਸੀਆਂ ‘ਤੇ ਛਾਪਾ ਮਾਰਿਆ। ਸਵੇਰ ਹੁੰਦਿਆਂ ਹੀ ਗੈਸ ਏਜੰਸੀਆਂ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ। ਲੋਕਾਂ ਦੀ ਖੱਜਲ-ਖੁਆਰੀ ਦੇਖਦਿਆਂ ਮੰਤਰੀ ਕਟਾਰੂਚੱਕ ਨੇ ਪਹਿਲਾਂ ਏਜੰਸੀ ਕਰਮਚਾਰੀਆਂ ਨੂੰ ਫਟਕਾਰ ਲਗਾਈ ਅਤੇ ਫਿਰ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ (DFSC) ਨੂੰ ਫੋਨ ਕਰਕੇ ਸਬੰਧਤ ਏਜੰਸੀ ਮਾਲਕਾਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ।

ਸਵੇਰੇ 4 ਵਜੇ ਤੋਂ ਲਾਈਨਾਂ ਵਿੱਚ ਲੱਗੇ ਸਨ ਲੋਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸਵੇਰੇ ਕਰੀਬ 9 ਵਜੇ ਤਾਰਾਗੜ੍ਹ ਤੰਗੋਸ਼ਾਹ ਸਥਿਤ ਦੀਨਾਨਗਰ ਗੈਸ ਸਰਵਿਸ ਏਜੰਸੀ ‘ਤੇ ਪਹੁੰਚੇ। ਉੱਥੇ 300-400 ਦੇ ਕਰੀਬ ਲੋਕ ਲਾਈਨਾਂ ਵਿੱਚ ਖੜ੍ਹੇ ਸਨ। ਮੰਤਰੀ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਹਾਲਾਤ ਜਾਣੇ, ਜਿੱਥੇ ਲੋਕਾਂ ਨੇ ਦੱਸਿਆ ਕਿ ਉਹ ਸਵੇਰੇ 4-5 ਵਜੇ ਤੋਂ ਲਾਈਨਾਂ ਵਿੱਚ ਲੱਗੇ ਹੋਏ ਹਨ ਅਤੇ ਕਈ ਤਾਂ ਪਿਛਲੇ 3 ਦਿਨਾਂ ਤੋਂ ਚੱਕਰ ਕੱਟ ਰਹੇ ਹਨ ਪਰ ਉਨ੍ਹਾਂ ਨੂੰ ਸਿਲੰਡਰ ਨਹੀਂ ਮਿਲ ਰਿਹਾ। ਇਹ ਸੁਣ ਕੇ ਮੰਤਰੀ ਨੇ ਤੁਰੰਤ ਅਧਿਕਾਰੀਆਂ ਨੂੰ ਕਾਰਵਾਈ ਦੇ ਹੁਕਮ ਦਿੱਤੇ।

ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਲਗਾਈ ਕਲਾਸ

ਮੰਤਰੀ ਕਟਾਰੂਚੱਕ ਨੇ ਮੌਕੇ ਤੋਂ ਹੀ DFSC ਰਾਜ ਰਿਸ਼ੀ ਮਹਿਰਾ ਨੂੰ ਫੋਨ ਕਰਕੇ ਦੱਸਿਆ ਕਿ ਏਜੰਸੀ ਦਾ ਕੋਈ ਜ਼ਿੰਮੇਵਾਰ ਕਰਮਚਾਰੀ ਮੌਜੂਦ ਨਹੀਂ ਹੈ, ਸਿਰਫ ਇੱਕ ਸਟੋਰ ਕੀਪਰ ਹੈ ਜੋ ਗੋਦਾਮ ਨਹੀਂ ਖੋਲ੍ਹ ਰਿਹਾ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਮਜ਼ਾਕ ਉਡਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੰਤਰੀ ਨੇ ਖੁਦ ਚਾਬੀ ਲੈ ਕੇ ਗੋਦਾਮ ਦੀ ਚੈਕਿੰਗ ਕੀਤੀ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ।

ਹੋਰ ਏਜੰਸੀਆਂ ਦੀ ਵੀ ਹੋਵੇਗੀ ਚੈਕਿੰਗ

ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਵੀ ਰਸੋਈ ਗੈਸ ਦੀ ਕਿੱਲਤ ਦਾ ਮੁੱਦਾ ਉਠਾਇਆ ਹੈ ਅਤੇ ਕੇਂਦਰ ਦੀਆਂ ਨੀਤੀਆਂ ਖਿਲਾਫ ਨਿੰਦਾ ਪ੍ਰਸਤਾਵ ਪੇਸ਼ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਏਜੰਸੀਆਂ ‘ਤੇ ਵੀ ਛਾਪੇਮਾਰੀ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ