View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਪਹਾੜਾਂ ‘ਤੇ ਹੋਈ ਬਰਫ਼ਬਾਰੀ ਕਾਰਨ ਮੌਸਮ ਅਚਾਨਕ ਠੰਢਾ ਹੋ ਗਿਆ ਹੈ। ਸਵੇਰ-ਸ਼ਾਮ ਦੀ ਕੰਬਣੀ ਵਧਣ ਕਾਰਨ ਲੋਕਾਂ ਨੂੰ ਮੁੜ ਗਰਮ ਕੱਪੜੇ ਕੱਢਣੇ ਪੈ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਕਰੀਬ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਪਾਰਾ ਆਮ ਨਾਲੋਂ 6 ਡਿਗਰੀ ਤੋਂ ਵੀ ਹੇਠਾਂ ਚਲਾ ਗਿਆ ਹੈ।

ਔਰੇਂਜ ਅਲਰਟ ਜਾਰੀ

ਮੌਸਮ ਵਿਭਾਗ ਨੇ 20 ਮਾਰਚ ਲਈ ਔਰੇਂਜ ਅਲਰਟ ਜਾਰੀ ਕਰਦਿਆਂ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਲਿਸ਼ਕਣ ਅਤੇ ਗੜੇਮਾਰੀ ਦੀ ਚੇਤਾਵਨੀ ਦਿੱਤੀ ਹੈ। ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 23°C ਅਤੇ ਚੰਡੀਗੜ੍ਹ ਵਿੱਚ 20.8°C ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਾਫੀ ਘੱਟ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅੱਜ ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਰਨਾਲਾ ਅਤੇ ਬਠਿੰਡਾ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

ਫਸਲਾਂ ਦਾ ਨੁਕਸਾਨ

ਮੀਂਹ ਦਾ ਸਭ ਤੋਂ ਮਾੜਾ ਅਸਰ ਫਸਲਾਂ ‘ਤੇ ਪਿਆ ਹੈ। ਜਲੰਧਰ ਅਤੇ ਅੰਮ੍ਰਿਤਸਰ ਦੇ ਪੇਂਡੂ ਇਲਾਕਿਆਂ ਵਿੱਚ ਤੇਜ਼ ਮੀਂਹ ਅਤੇ ਹਵਾਵਾਂ ਕਾਰਨ ਕਣਕ ਦੀ ਫਸਲ ਖੇਤਾਂ ਵਿੱਚ ਵਿਛ ਗਈ ਹੈ, ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

ਕਿਉਂ ਬਦਲਿਆ ਮੌਸਮ?

ਮੌਸਮ ਵਿਭਾਗ ਅਨੁਸਾਰ ਇਹ ਬਦਲਾਅ ਵੈਸਟਰਨ ਡਿਸਟਰਬੈਂਸ (ਪੱਛਮੀ ਗੜਬੜੀ) ਅਤੇ ਉਪਰਲੀ ਹਵਾ ਦੇ ਚੱਕਰਵਾਤ ਕਾਰਨ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਵਿੱਚ ਉਤਾਰ-ਚੜ੍ਹਾਅ ਜਾਰੀ ਰਹੇਗਾ। ਕੁਝ ਦਿਨ ਮੌਸਮ ਖੁਸ਼ਕ ਰਹਿਣ ਤੋਂ ਬਾਅਦ 22 ਤੋਂ 25 ਮਾਰਚ ਦਰਮਿਆਨ ਫਿਰ ਤੋਂ ਹਲਕੇ ਮੀਂਹ ਦੀ ਸੰਭਾਵਨਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ