View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਭਾਰਗਵ ਕੈਂਪ ਇੱਕ ਮਹਿਲਾ ਨੇ ਏ.ਐੱਸ.ਆਈ. (ASI) ‘ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਹਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਦਰਅਸਲ, ਪੁਲਿਸ ਇਲਾਕੇ ਵਿੱਚ ਇੱਕ ਘਰ ਵਿੱਚ ਛਾਪੇਮਾਰੀ ਕਰਨ ਗਈ ਸੀ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੜਕ ‘ਤੇ ਹੀ ਏ.ਐੱਸ.ਆਈ. ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ। ਘਟਨਾ ਦੇ ਸਮੇਂ ਨੌਜਵਾਨਾਂ ਨੇ ਕੱਪੜੇ ਵੀ ਨਹੀਂ ਪਾਏ ਹੋਏ ਸਨ। ਉੱਥੇ ਹੀ ਮਹਿਲਾ ਵੱਲੋਂ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਅੱਗੇ ਮਿੰਨਤਾਂ ਕੀਤੀਆਂ ਗਈਆਂ, ਪਰ ਪੁਲਿਸ ਮੁਲਾਜ਼ਮ ਕੁੱਟਮਾਰ ਕਰਨ ਤੋਂ ਨਹੀਂ ਰੁਕਿਆ।

ਬਿਨਾਂ ਮਹਿਲਾ ਪੁਲਿਸ ਮੁਲਾਜ਼ਮ ਦੇ ਕੀਤੀ ਬਦਸਲੂਕੀ

ਪੁਲਿਸ ਅਧਿਕਾਰੀ ਨੇ ਉਸ ਸਮੇਂ ਹੱਦਾਂ ਪਾਰ ਕਰ ਦਿੱਤੀਆਂ, ਜਦੋਂ ਮਹਿਲਾ ਪੁਲਿਸ ਮੁਲਾਜ਼ਮ ਦੀ ਗੈਰ-ਮੌਜੂਦਗੀ ਵਿੱਚ ਹੀ ਇੱਕ ਔਰਤ ਨੂੰ ਵਾਲਾਂ ਤੋਂ ਫੜ ਕੇ ਖਿੱਚਦਾ ਹੋਇਆ ਸੜਕ ‘ਤੇ ਲੈ ਆਇਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੀੜਤ ਮਮਤਾ ਨੇ ਦੱਸਿਆ ਕਿ ਉਸ ਦੇ ਪੁੱਤਰ ਸੁੱਤੇ ਹੋਏ ਸਨ। ਇਸ ਦੌਰਾਨ ਏ.ਐੱਸ.ਆਈ. ਉਨ੍ਹਾਂ ਦੇ ਘਰ ਆ ਗਿਆ ਅਤੇ ਜਦੋਂ ਮਹਿਲਾ ਨੇ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਏ.ਐੱਸ.ਆਈ. ਨੇ ਉਸ ਨੂੰ ਵਾਲਾਂ ਤੋਂ ਫੜ ਕੇ ਖਿੱਚ ਲਿਆ ਅਤੇ ਪੁੱਤਰਾਂ ਨਾਲ ਹੱਥੋਪਾਈ ਕਰਨ ਲੱਗਾ।

ਦਰਅਸਲ, ਪੁਲਿਸ ਘਰੇਲੂ ਵਿਵਾਦ ਨੂੰ ਲੈ ਕੇ ਕਾਰਵਾਈ ਕਰਨ ਪਹੁੰਚੀ ਸੀ। ਮਹਿਲਾ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਆਪਣੀ ਪਤਨੀ (ਨੂੰਹ) ਨਾਲ ਵਿਵਾਦ ਚੱਲ ਰਿਹਾ ਹੈ ਅਤੇ ਨੂੰਹ ਉੱਥੇ ਨਹੀਂ ਰਹਿ ਰਹੀ ਸੀ। ਅਜਿਹੇ ਵਿੱਚ ਪੁੱਤਰ ਆਪਣੀ ਬੱਚੀ ਨੂੰ ਪਤਨੀ ਕੋਲੋਂ ਲੈ ਕੇ ਆ ਗਿਆ ਸੀ। ਪੀੜਤਾ ਨੇ ਕਿਹਾ ਕਿ ਸਹੁਰਾ ਪੱਖ ਆਪਣੀ ਬੱਚੀ ਨੂੰ ਲੈ ਗਿਆ ਸੀ ਅਤੇ ਪੁੱਤਰ ਦੀ ਬੱਚੀ ਨੂੰ ਉਸ ਨੇ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਸਹੁਰਾ ਪੱਖ ਵੱਲੋਂ ਥਾਣੇ ਵਿੱਚ ਸ਼ਿਕਾਇਤ ਦਿੱਤੀ ਗਈ ਸੀ।

ਦੋਵਾਂ ਨੇ ਨਾਬਾਲਗ ਉਮਰ ਵਿੱਚ ਭੱਜ ਕੇ ਵਿਆਹ ਕੀਤਾ ਸੀ। ਮਹਿਲਾ ਨੇ ਦੋਸ਼ ਲਾਇਆ ਕਿ 15 ਸਾਲ ਦੀ ਉਮਰ ਵਿੱਚ ਵਿਆਹ ਦੌਰਾਨ ਵੀ ਪੁਲਿਸ ਮੁਲਾਜ਼ਮਾਂ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ।

ਮੁਹੱਲਾ ਨਿਵਾਸੀਆਂ ਦੀ ਅਪੀਲ ਨੂੰ ਵੀ ਕੀਤਾ ਅਣਦੇਖਾ

ਮਹਿਲਾ ਨੇ ਦੱਸਿਆ ਕਿ ਪੁੱਤਰ ਦੇ ਵਿਆਹ ਨੂੰ 6 ਸਾਲ ਹੋ ਗਏ ਹਨ। ਉਸ ਨੇ ਪੁਲਿਸ ਅਧਿਕਾਰੀ ਨੂੰ ਕਿਹਾ ਕਿ ਉਹ ਪੁੱਤਰ ਨੂੰ ਲੈ ਕੇ ਖੁਦ ਥਾਣੇ ਆ ਰਹੀ ਹੈ, ਪਰ ਏ.ਐੱਸ.ਆਈ. ਨੇ ਇੱਕ ਨਾ ਸੁਣੀ। ਇਸ ਦੌਰਾਨ ਮੁਹੱਲਾ ਨਿਵਾਸੀਆਂ ਨੇ ਵੀ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਖੁਦ ਨੌਜਵਾਨ ਨੂੰ ਲੈ ਕੇ ਥਾਣੇ ਆ ਜਾਣਗੇ, ਪਰ ਪੁਲਿਸ ਮੁਲਾਜ਼ਮ ਨੇ ਕਿਸੇ ਦੀ ਗੱਲ ਨਹੀਂ ਮੰਨੀ। ਮਹਿਲਾ ਨੇ ਇਹ ਵੀ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮ ਨੇ ਉਸ ਨੂੰ ਥੱਪੜ ਵੀ ਮਾਰੇ। ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ