ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੀਐਮ ਗਗਨਦੀਪ ਰੰਧਾਵਾ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ‘ਤੇ ਭੜਕ ਉੱਠੇ ਹਨ। ਮੁੱਖ ਮੰਤਰੀ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਰਾਜਾ ਵੜਿੰਗ ਅਤੇ ਅਮਿਤ ਸ਼ਾਹ ‘ਤੇ ਵੀ ਇਲਜ਼ਾਮ ਲੱਗੇ ਸਨ, ਪਰ ਉਦੋਂ ਕਿਸ ਨੇ ਅਸਤੀਫ਼ਾ ਦਿੱਤਾ ਸੀ ਅਤੇ ਕੌਣ ਗ੍ਰਿਫ਼ਤਾਰ ਹੋਇਆ ਸੀ? ਉਨ੍ਹਾਂ ਸਪੱਸ਼ਟ ਕੀਤਾ ਕਿ ਮੇਰੇ ਲਈ ਮੰਤਰੀ-ਸੰਤਰੀ ਸਭ ਬਰਾਬਰ ਹਨ।
ਨਿਯਮਾਂ ਮੁਤਾਬਕ ਹੋਵੇਗੀ ਕਾਰਵਾਈ
ਸੀਐਮ ਮਾਨ ਨੇ ਸੀਬੀਆਈ ਜਾਂਚ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਬੰਧਤ ਮੰਤਰੀ ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਚੀਫ਼ ਸੈਕਟਰੀ (ਮੁੱਖ ਸਕੱਤਰ) ਨੂੰ ਜਾਂਚ ਦੇ ਆਦੇਸ਼ ਵੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਰਵਾਈ ਨਿਯਮਾਂ ਦੇ ਮੁਤਾਬਕ ਹੀ ਹੋਵੇਗੀ। ਅਸੀਂ ਕੋਈ ਅਹਿਸਾਨ ਨਹੀਂ ਕੀਤਾ, ਇਹ ਸਾਡਾ ਫ਼ਰਜ਼ ਬਣਦਾ ਹੈ।
ਗੁਰਜੀਤ ਔਜਲਾ ਨੇ ਸੰਸਦ ‘ਚ ਚੁੱਕਿਆ ਸੀ ਮੁੱਦਾ
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਵਿੱਚ ਇਹ ਮੁੱਦਾ ਚੁੱਕਿਆ ਸੀ। ਜਿਸ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਜੇਕਰ ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖ ਕੇ ਦੇਣ, ਤਾਂ ਮੈਂ ਤੁਰੰਤ ਇਹ ਕੇਸ ਸੀਬੀਆਈ ਨੂੰ ਸੌਂਪ ਦੇਵਾਂਗਾ।