View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਜਾਸੂਸੀ ਨੈੱਟਵਰਕ ਦਾ ਗਾਜ਼ੀਆਬਾਦ ਵਿੱਚ ਪਰਦਾਫਾਸ਼ ਹੋਇਆ ਹੈ। ਇਸ ਖੁਲਾਸੇ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕੋਈ ਛੋਟਾ ਗਿਰੋਹ ਨਹੀਂ, ਸਗੋਂ ਇੱਕ ਸੰਗਠਿਤ ਨੈੱਟਵਰਕ ਸੀ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਗਰਮ ਸੀ। ਇਹ ਲੋਕ ਮੰਦਰਾਂ, ਰੇਲਵੇ ਸਟੇਸ਼ਨਾਂ ਅਤੇ ਸੁਰੱਖਿਆ ਬਲਾਂ ਦੇ ਟਿਕਾਣਿਆਂ ਵਰਗੇ ਸੰਵੇਦਨਸ਼ੀਲ ਇਲਾਕਿਆਂ ਦੀਆਂ ਫੋਟੋਆਂ ਅਤੇ ਵੀਡੀਓ ਬਣਾ ਕੇ ਪਾਕਿਸਤਾਨ ਵਿੱਚ ਬੈਠੇ ਆਪਣੇ ਹੈਂਡਲਰਾਂ ਨੂੰ ਭੇਜਦੇ ਸਨ।

ਧਾਰਮਿਕ ਸਥਾਨ ਵੀ ਸਨ ਨਿਸ਼ਾਨੇ ‘ਤੇ

ਇਸ ਮਾਮਲੇ ਵਿੱਚ ਨੌਸ਼ਾਦ ਅਲੀ ਨੂੰ ਮੁੱਖ ਮੁਲਜ਼ਮ ਮੰਨਿਆ ਜਾ ਰਿਹਾ ਹੈ। ਉਸ ਨੂੰ ਬੈਦਿਆਨਾਥ ਧਾਮ (ਦੇਵਘਰ ਮੰਦਰ) ਦੀ ਵੀਡੀਓ ਅਤੇ ਲੋਕੇਸ਼ਨ ਭੇਜਣ ਦਾ ਕੰਮ ਸੌਂਪਿਆ ਗਿਆ ਸੀ। ਇਸ ਕੇਸ ਵਿੱਚ ਗਿਰੋਹ ਦੇ ਸਰਗਨਾ ਸੁਹੇਲ ਸਮੇਤ ਹੁਣ ਤੱਕ 22 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਮਥੁਰਾ ਦੀ ਇੱਕ ਔਰਤ ਅਤੇ ਇੱਕ ਨਾਬਾਲਗ ਨੂੰ ਵੀ ਹਿਰਾਸਤ ਵਿੱਚ ਲਿਆ ਹੈ।

ਫੋਟੋ ਲਈ ਮਿਲਦੇ ਸਨ 4 ਤੋਂ 6 ਹਜ਼ਾਰ ਰੁਪਏ

ਜਾਂਚ ਮੁਤਾਬਕ ਇਹ ਗਿਰੋਹ ਵਟਸਐਪ ਗਰੁੱਪਾਂ ਰਾਹੀਂ ਡਾਟਾ ਪਾਕਿਸਤਾਨ ਭੇਜਦਾ ਸੀ। ਇਸ ਦੇ ਬਦਲੇ ਉਨ੍ਹਾਂ ਨੂੰ ਹਰ ਫੋਟੋ ਲਈ 4 ਤੋਂ 6 ਹਜ਼ਾਰ ਰੁਪਏ ਤੱਕ ਮਿਲਦੇ ਸਨ। ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਗਿਰੋਹ ਨੇ ਦਿੱਲੀ ਅਤੇ ਹਰਿਆਣਾ ਦੇ ਕਈ ਰੇਲਵੇ ਸਟੇਸ਼ਨਾਂ ‘ਤੇ ਗੁਪਤ ਕੈਮਰੇ ਲਗਾਏ ਹੋਏ ਸਨ, ਜਿਨ੍ਹਾਂ ਦੀ ਲਾਈਵ ਸਟ੍ਰੀਮਿੰਗ ਦਾ ਐਕਸੈਸ ਪਾਕਿਸਤਾਨ ਵਿੱਚ ਬੈਠੇ ਲੋਕਾਂ ਕੋਲ ਸੀ।

50 ਸੋਲਰ ਕੈਮਰੇ ਲਗਾਉਣ ਦੀ ਸੀ ਯੋਜਨਾ

ਪੁਲਿਸ ਮੁਤਾਬਕ ਇਹ ਗਿਰੋਹ ਦੇਸ਼ ਭਰ ਵਿੱਚ ਕਰੀਬ 50 ਸੋਲਰ ਕੈਮਰੇ ਲਗਾਉਣ ਦੀ ਯੋਜਨਾ ‘ਤੇ ਕੰਮ ਕਰ ਰਿਹਾ ਸੀ। ਦਿੱਲੀ ਅਤੇ ਸੋਨੀਪਤ ਵਿੱਚ ਲਗਾਏ ਗਏ ਕੈਮਰੇ ਬਰਾਮਦ ਕਰ ਲਏ ਗਏ ਹਨ ਅਤੇ ਉਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

ਸੋਸ਼ਲ ਮੀਡੀਆ ਰਾਹੀਂ ਹੋਈ ਸੀ ਪਛਾਣ

ਨੈੱਟਵਰਕ ਦੇ ਮੈਂਬਰ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ। ਨੌਸ਼ਾਦ ਦੀ ਪਛਾਣ ਮੀਰਾ ਨਾਮ ਦੀ ਔਰਤ ਨਾਲ ਆਨਲਾਈਨ ਹੋਈ ਸੀ, ਜੋ ਪਹਿਲਾਂ ਹੀ ਇਸ ਨੈੱਟਵਰਕ ਦਾ ਹਿੱਸਾ ਸੀ। ਉਸ ਦੇ ਫੋਨ ਤੋਂ ਕਈ ਸੰਵੇਦਨਸ਼ੀਲ ਥਾਵਾਂ ਦੀਆਂ ਫੋਟੋਆਂ ਬਰਾਮਦ ਹੋਈਆਂ ਹਨ ਅਤੇ ਉਸ ਦੇ ਨਾਜਾਇਜ਼ ਹਥਿਆਰਾਂ ਨਾਲ ਜੁੜੇ ਹੋਣ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ