ਖ਼ਬਰਿਸਤਾਨ ਨੈੱਟਵਰਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦੇ ਮੌਤ ਤੋਂ ਬਾਅਦ ਵੀ ਹੁਣ ਤੱਕ 10 ਤੋਂ ਵੱਧ ਗਾਣੇ ਰੀਲਿਜ਼ ਹੋ ਗਏ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇ ਫੈਂਸ ਦੁਆਰਾ ਬਹੁਤ ਹੀ ਪਿਆਰ ਮਿਲਿਆ ਹੈ। ਉੱਥੇ ਹੀ ਗਾਇਕ ਦੇ ਚਾਹੁਣ ਵਾਲਿਆਂ ਲਈ ਇੱਕ ਖੁਸ਼ਖਬਰੀ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਨਵੇਂ ਗੀਤ Eyes On Me ਦਾ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪਾ ਕੇ ਨਵੇਂ ਗੀਤ ਦਾ ਸੰਕੇਤ ਦਿੱਤਾ ਗਿਆ ਸੀ, ਪਰ ਹੁਣ ਟਾਈਟਲ ਸਾਹਮਣੇ ਆਉਣ ਨਾਲ ਫੈਨਜ਼ ਦੀ ਉਡੀਕ ਖ਼ਤਮ ਹੋ ਗਈ ਹੈ।

ਹਾਲਾਂਕਿ ਇਹ ਗੀਤ ਕਦੋਂ ਰੀਲਿਜ਼ ਹੋਵੇਗਾ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਿਸ ਕਾਰਣ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਜਾਰੀ ਕੀਤੇ ਗਏ ਪੋਸਟਰ ਨੇ ਸਭ ਦਾ ਧਿਆਨ ਖਿੱਚਿਆ ਹੈ। ਇਸ ਵਿੱਚ ਸਿੱਧੂ ਮੂਸੇਵਾਲਾ ‘ਤੇ ਹੋਏ ਹਮਲਿਆਂ, ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਅਤੇ ਹਥਿਆਰਾਂ ਸਮੇਤ ਕਈ ਅਹਿਮ ਜਾਣਕਾਰੀਆਂ ਲਿਖੀਆਂ ਗਈਆਂ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ 13ਵਾਂ ਗੀਤ ਹੋਵੇਗਾ।
ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ ‘ਬਰੋਟਾ’ ਨੂੰ ਦੁਨੀਆ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਗੀਤ ‘ਤੇ 10 ਕਰੋੜ ਤੋਂ ਵੱਧ ਵਿਊਜ਼ ਅਤੇ 1 ਕਰੋੜ ਤੋਂ ਵੱਧ ਕਮੈਂਟਸ ਆ ਚੁੱਕੇ ਹਨ। ਹੁਣ ਦੇਖਣਾ ਹੋਵੇਗਾ ਕਿ ‘ਆਈਜ਼ ਆਨ ਮੀ’ ਯੂਟਿਊਬ ‘ਤੇ ਕਿਹੜੇ ਨਵੇਂ ਰਿਕਾਰਡ ਬਣਾਉਂਦਾ ਹੈ।