ਖ਼ਬਰਿਸਤਾਨ ਨੈੱਟਵਰਕ: ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਹੁੰਚ ਕੇ ਪੀ.ਆਰ.ਟੀ.ਸੀ. (PRTC) ਦੇ ਬੇੜੇ ਵਿੱਚ 250 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਅਤੇ ਇਨ੍ਹਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਅਤੇ ਵਿਰੋਧੀ ਪਾਰਟੀਆਂ ‘ਤੇ ਜੰਮ ਕੇ ਨਿਸ਼ਾਨਾ ਸਾਧਿਆ।ਇਸ ਮੌਕੇ ਵਿੱਤ ਮੰਤਰੀ ਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੀ ਮੌਜੂਦ ਰਹੇ। ਸਰਕਾਰ ਦਾ ਕਹਿਣਾ ਹੈ ਕਿ ਇਹ ਬੱਸਾਂ ਲੋਕਾਂ ਨੂੰ ਸਸਤੀ ਅਤੇ ਬਿਹਤਰ ਯਾਤਰਾ ਦੀ ਸਹੂਲਤ ਦੇਣਗੀਆਂ। ਇਹ ਬੱਸਾਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਹਨ ।
ਇਸ ਯੋਜਨਾ ਦੇ ਨਾਲ ਪਨਬਸ ਦੇ ਬੇੜੇ ਵਿੱਚ ਕੁੱਲ 606 ਬੱਸਾਂ ਸ਼ਾਮਲ ਹੋਣਗੀਆਂ, ਜਿਨ੍ਹਾਂ ਵਿੱਚੋਂ 387 ਨਵੀਆਂ ਬੱਸਾਂ ਸਿੱਧੇ ਤੌਰ ‘ਤੇ ਜੋੜੀਆਂ ਜਾਣਗੀਆਂ। ਇਸ ਦੇ ਨਾਲ ਹੀ 19 ਵੋਲਵੋ, 100 HVAC ਅਤੇ 100 ਆਮ ਬੱਸਾਂ ਵੀ ਚਲਾਈਆਂ ਜਾਣਗੀਆਂ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਅੱਜ ਪਟਿਆਲਾ ਵਿੱਚ 142 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਦਾਣਾ ਮੰਡੀ ਵਿੱਚ ਜਨਤਾ ਨੂੰ ਸੰਬੋਧਨ ਵੀ ਕੀਤਾ। ਸਰਕਾਰ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਬੱਸਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਨਾਲ ਪਬਲਿਕ ਟਰਾਂਸਪੋਰਟ ਨੂੰ ਹੋਰ ਮਜ਼ਬੂਤੀ ਮਿਲੇਗੀ।