View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਟੋਲ ਪਲਾਜ਼ੇ ਕੁਝ ਸਮੇਂ ਲਈ ਬਿਲਕੁਲ ਮੁਫ਼ਤ ਰਹਿਣ ਵਾਲੇ ਹਨ। ਦੱਸ ਦਈਏ ਕਿ ਪੰਜਾਬ ਦੀ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੀ ਨਵੀਂ ਕੈਸ਼ਲੈੱਸ ਨੀਤੀ ਦੇ ਖ਼ਿਲਾਫ਼ ਜ਼ੋਰਦਾਰ ਰੋਸ ਮੁਹਿੰਮ ਚਲਾਈ ਜਾ ਰਹੀ ਹੈ।

ਯੂਨੀਅਨ ਆਗੂਆਂ ਨੇ ਪਹਿਲਾਂ ਹੀ ਚੇਤਾਵਨੀ ਦੇ ਦਿੱਤੀ ਸੀ ਕਿ ਇਹ ਸਿਰਫ਼ ਸ਼ੁਰੂਆਤ ਹੈ।ਇਸੇ ਤਹਿਤ ਅੱਜ 15 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਦੇ ਕਈ ਟੋਲ ਪਲਾਜ਼ਿਆਂ ‘ਤੇ ਵਾਹਨਾਂ ਨੂੰ ਬਿਨਾਂ ਕਿਸੇ ਟੋਲ ਟੈਕਸ ਦੇ ਲੰਘਣ ਦਿੱਤਾ ਜਾਵੇਗਾ। ਇਸੇ ਤਹਿਤ ਲੁਧਿਆਣਾ ਦੇ ਨੇੜੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਪੂਰੀ ਤਰ੍ਹਾਂ ਫ੍ਰੀ ਕੀਤਾ ਜਾਵੇਗਾ।

ਯੂਨੀਅਨ ਵੱਲੋਂ ਸਾਫ਼ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ‘ਚ ਸਾਰੇ ਟੋਲ ਬੈਰੀਅਰ ਹਟਾ ਦਿੱਤੇ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਪਟਿਆਲਾ-ਸੰਗਰੂਰ ਰੋਡ ‘ਤੇ ਕਾਲਾਝਾੜ ਟੋਲ ਪਲਾਜ਼ਾ ‘ਤੇ ਯੂਨੀਅਨ ਮੈਂਬਰਾਂ ਵੱਲੋਂ ਕੇਂਦਰ ਸਰਕਾਰ ਅਤੇ NHAI ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ, ਜਿੱਥੇ ਨਾਅਰੇਬਾਜ਼ੀ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ।

ਵਰਕਰਜ਼ ਦਾ ਦੋਸ਼ ਹੈ ਕਿ ਸਰਕਾਰ ਟੋਲ ਪਲਾਜ਼ਿਆਂ ‘ਤੇ ਨਕਦ ਭੁਗਤਾਨ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਸਿਰਫ਼ UPI ਅਤੇ ਨੈੱਟ ਬੈਂਕਿੰਗ ਰਾਹੀਂ ਪੇਮੈਂਟ ਲਾਜ਼ਮੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਇਹ ਫੈਸਲਾ ਆਮ ਜਨਤਾ ਲਈ ਵੱਡੀ ਮੁਸ਼ਕਲ ਪੈਦਾ ਕਰੇਗਾ, ਕਿਉਂਕਿ ਪੇਂਡੂ ਇਲਾਕਿਆਂ ਅਤੇ ਬਜ਼ੁਰਗ ਲੋਕਾਂ ਲਈ ਡਿਜੀਟਲ ਭੁਗਤਾਨ ਹਮੇਸ਼ਾਂ ਆਸਾਨ ਨਹੀਂ ਹੁੰਦਾ।

ਵਰਕਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਪਾਲਿਸੀ ਨਾਲ ਟੋਲ ਪਲਾਜ਼ਾ ਉਤੇ ਕੰਮ ਕਰਨ ਵਾਲਿਆਂ ਦਾ ਰੁਜ਼ਗਾਰ ਖੁਸ ਸਕਦਾ ਹੈ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਨਕਦੀ ਰਹਿਤ ਨੀਤੀ ਨੂੰ ਜਬਰਦਸਤੀ ਲਾਗੂ ਕੀਤਾ ਗਿਆ ਤਾਂ ਟੋਲ ਪਲਾਜ਼ਿਆਂ ‘ਤੇ ਯਾਤਰੀਆਂ ਅਤੇ ਕਰਮਚਾਰੀਆਂ ਵਿਚਕਾਰ ਟਕਰਾਵ ਵਧ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਮਾਨਸਿਕ ਅਤੇ ਵਿੱਤੀ ਤੌਰ ‘ਤੇ ਨੁਕਸਾਨ ਝੱਲਣਾ ਪੈ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬੀ ਸਿਨੇਮਾ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ