ਖ਼ਬਰਿਸਤਾਨ ਨੈੱਟਵਰਕ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਦੇ ਠਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਵੀਰਵਾਰ ਸਵੇਰੇ ਖ਼ਤਮ ਹੋ ਗਈ ਹੈ। ਇਹ ਕਾਰਵਾਈ ਬੁੱਧਵਾਰ ਸਵੇਰੇ ਕਰੀਬ 7:30 ਵਜੇ ਸ਼ੁਰੂ ਹੋਈ ਸੀ ਅਤੇ ਲਗਭਗ 24 ਘੰਟੇ ਤੱਕ ਚੱਲੀ।
ਕੁੱਲ 9 ਟਿਕਾਣਿਆਂ ‘ਤੇ ਇੱਕੋ ਸਮੇਂ ਦਿੱਤੀ ਦਸਤਕ
ED ਨੇ ਜਲੰਧਰ ਅਤੇ ਗੁਰੂਗ੍ਰਾਮ ਸਮੇਤ ਕੁੱਲ 9 ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿੱਚ ਅਸ਼ੋਕ ਮਿੱਤਲ ਦੀ ਜਲੰਧਰ ਸਥਿਤ ਰਿਹਾਇਸ਼, ਲਵਲੀ ਸਵੀਟਸ, ਲਵਲੀ ਆਟੋਜ਼ ਅਤੇ LPU ਕੈਂਪਸ ਸ਼ਾਮਲ ਸਨ। ਵੀਰਵਾਰ ਸਵੇਰੇ ਕਰੀਬ 8:15 ਵਜੇ ਜਾਂਚ ਟੀਮਾਂ ਨੇ ਕਾਰਵਾਈ ਸਮਾਪਤ ਕਰ ਦਿੱਤੀ।
ਸੂਤਰਾਂ ਅਨੁਸਾਰ, ਇਹ ਛਾਪੇਮਾਰੀ ਮਨੀ ਲਾਂਡਰਿੰਗ ਦੇ ਸ਼ੱਕ ਨਾਲ ਜੁੜੀ ਦੱਸੀ ਜਾ ਰਹੀ ਹੈ। ਜਾਂਚ ਦੌਰਾਨ ED ਅਧਿਕਾਰੀਆਂ ਨੇ ਅਸ਼ੋਕ ਮਿੱਤਲ ਅਤੇ ਉਨ੍ਹਾਂ ਦੇ ਬੇਟੇ ਨਾਲ ਸਬੰਧਤ ਵਿੱਤੀ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ED ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।