ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਵਿੱਚ ਰਾਜ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਨੇ ਅਨੁਸ਼ਾਸਨੀ ਕਾਰਵਾਈ ਕਰਦਿਆਂ ਆਪਣੇ 5 ਵਿਧਾਇਕਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਵਿਧਾਇਕਾਂ ਵੱਲੋਂ ਪਾਰਟੀ ਉਮੀਦਵਾਰ ਦੇ ਖ਼ਿਲਾਫ਼ ਜਾ ਕੇ ਆਜ਼ਾਦ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ (ਕਰੌਸ ਵੋਟਿੰਗ) ਕਾਰਨ ਲਿਆ ਗਿਆ ਹੈ। ਦੋਸ਼ ਹੈ ਕਿ ਇਨ੍ਹਾਂ ਵਿਧਾਇਕਾਂ ਨੇ ਕਾਂਗਰਸੀ ਉਮੀਦਵਾਰ ਦੀ ਬਜਾਏ ਆਜ਼ਾਦ ਉਮੀਦਵਾਰ ਦੀ ਮਦਦ ਕੀਤੀ ਸੀ।”