ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਫੇਰਬਦਲ ਹੋਇਆ ਹੈ। ਜਿੱਥੇ ਦੋ ਪ੍ਰਮੁੱਖ ਪੰਥਕ ਗੁੱਟਾਂ ‘ਅਕਾਲੀ ਦਲ ਵਾਰਿਸ ਪੰਜਾਬ’ ਅਤੇ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੇ ਆਪਸੀ ਮਤਭੇਦਾਂ ਨੂੰ ਲਾਂਭੇ ਰੱਖਦਿਆਂ ਰਣਨੀਤਕ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਇਸ ਨਵੀਂ ਬਣੀ ਕਮੇਟੀ ਦੀ ਕਮਾਨ ਸਰਬਸੰਮਤੀ ਨਾਲ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਸੌਂਪੀ ਗਈ ਹੈ। ਇਸ ਫੈਸਲੇ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ।