View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਬਠਿੰਡਾ ਵਿੱਚ ਤਾਪਮਾਨ 41.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ 40 ਡਿਗਰੀ ਦਰਜ ਕੀਤਾ ਗਿਆ। ਸੂਬੇ ਦੇ ਔਸਤ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਆਮ ਨਾਲੋਂ ਕਰੀਬ 3.5 ਡਿਗਰੀ ਵੱਧ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ 24 ਅਪ੍ਰੈਲ ਤੱਕ ਮੌਸਮ ਖ਼ੁਸ਼ਕ ਬਣਿਆ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਹੋਰ ਵਾਧਾ ਹੋ ਸਕਦਾ ਹੈ। ਲੋਕਾਂ ਨੂੰ ਗਰਮੀ ਤੋਂ ਬਚਣ ਅਤੇ ਖਾਣ-ਪੀਣ ਦਾ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਸੂਬੇ ਦੇ 18 ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਤੋਂ 41 ਡਿਗਰੀ ਦੇ ਵਿਚਕਾਰ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ ਵਿੱਚ 36.8 ਡਿਗਰੀ, ਲੁਧਿਆਣਾ ਵਿੱਚ 39.8 ਡਿਗਰੀ, ਪਟਿਆਲਾ ਵਿੱਚ 40.4 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 37.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਉੱਥੇ ਹੀ ਗੁਰਦਾਸਪੁਰ ਵਿੱਚ 34 ਡਿਗਰੀ ਦੇ ਨਾਲ 3 ਡਿਗਰੀ ਦੀ ਗਿਰਾਵਟ ਦੇਖੀ ਗਈ, ਜਦਕਿ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਤਾਪਮਾਨ ਸਥਿਰ ਰਿਹਾ। ਬੱਲੋਵਾਲ ਸੌਂਖੜੀ ਅਤੇ ਸਲੇਰਨਾ ਵਿੱਚ ਸਭ ਤੋਂ ਵੱਧ 3.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਮੋਹਾਲੀ ਵਿੱਚ 38.1 ਡਿਗਰੀ, ਫਿਰੋਜ਼ਪੁਰ ਵਿੱਚ 37.2 ਡਿਗਰੀ ਅਤੇ ਭਾਖੜਾ ਡੈਮ ਖੇਤਰ ਵਿੱਚ 37.4 ਡਿਗਰੀ ਤਾਪਮਾਨ ਦਰਜ ਹੋਇਆ। ਮੌਸਮ ਵਿਭਾਗ ਮੁਤਾਬਕ 19 ਅਪ੍ਰੈਲ ਨੂੰ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਪਰ ਕੁੱਲ ਮਿਲਾ ਕੇ ਮੌਸਮ ਖ਼ੁਸ਼ਕ ਹੀ ਰਹੇਗਾ। 18 ਤੋਂ 24 ਅਪ੍ਰੈਲ ਦੇ ਵਿਚਕਾਰ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਵਾਧੇ ਦਾ ਅਨੁਮਾਨ ਹੈ।

ਸੂਬੇ ਦੇ ਉੱਤਰ-ਪੂਰਬੀ ਇਲਾਕਿਆਂ ਜਿਵੇਂ ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਵਿੱਚ ਤਾਪਮਾਨ 32 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ, ਜਦਕਿ ਬਾਕੀ ਖੇਤਰਾਂ ਵਿੱਚ ਇਹ 36 ਤੋਂ 40 ਡਿਗਰੀ ਤੱਕ ਬਣਿਆ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਅਨੁਸਾਰ ਅਗਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ, ਪਰ ਉਸ ਤੋਂ ਬਾਅਦ ਇਸ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ