ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ BBMB (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਮਾਮਲੇ ‘ਤੇ ਪਿਛਲੇ ਸਾਲ ਪਹਿਲਾਂ ਹੀ ਸੁਣਵਾਈ ਹੋ ਚੁੱਕੀ ਹੈ, ਇਸ ਲਈ ਸਰਕਾਰ ਆਪਣਾ ਪੱਖ ਕੇਂਦਰ ਸਰਕਾਰ ਦੇ ਸਾਹਮਣੇ ਰੱਖੇ।
ਦਰਅਸਲ, ਪੰਜਾਬ ਸਰਕਾਰ ਨੇ ਬੀ.ਬੀ.ਐਮ.ਬੀ. ਦੇ ਉਸ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਤਹਿਤ ਹਰਿਆਣਾ ਨੂੰ ਉਸ ਦੇ ਹਿੱਸੇ ਤੋਂ ਵਾਧੂ 8,500 ਕਿਊਸਿਕ ਪਾਣੀ ਦੇਣ ਦਾ ਫੈਸਲਾ ਕੀਤਾ ਗਿਆ ਸੀ। ਪੰਜਾਬ ਦਾ ਕਹਿਣਾ ਸੀ ਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪੂਰਾ ਪਾਣੀ ਵਰਤ ਚੁੱਕਾ ਹੈ, ਇਸ ਲਈ ਉਸ ਨੂੰ ਹੋਰ ਪਾਣੀ ਨਹੀਂ ਦਿੱਤਾ ਜਾਣਾ ਚਾਹੀਦਾ। ਸਰਕਾਰ ਮੁਤਾਬਕ ਬੀ.ਬੀ.ਐਮ.ਬੀ. ਕੋਲ ਕਿਸੇ ਵੀ ਰਾਜ ਨੂੰ ਤੈਅ ਹਿੱਸੇ ਤੋਂ ਵੱਧ ਪਾਣੀ ਦੇਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।