ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਹੁਣ ਗੋਲੀਆਂ ਦਾ ਚੱਲਣਾ ਆਮ ਹੋ ਗਿਆ ਹੈ। ਉੱਥੇ ਹੀ ਅੱਜ ਲੁਧਿਆਣਾ ਦੇ ਖੰਨਾ ਦੇ ਜੀ.ਟੀ. ਰੋਡ ‘ਤੇ ਸਥਿਤ ਮਸ਼ਹੂਰ ‘ਪ੍ਰੇਮ ਢਾਬੇ’ ‘ਤੇ ਦੋ ਨਕਾਬਪੋਸ਼ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੌਤੀ ਨਾਲ ਜੁੜਿਆ ਹੋਇਆ ਹੈ। ਘਟਨਾ ਤੋਂ ਇੱਕ ਹਫਤਾ ਪਹਿਲਾਂ ਢਾਬਾ ਮਾਲਕ ਨਰੇਸ਼ ਪਾਠਕ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ।
ਇਹ ਘਟਨਾ ਸਵੇਰੇ ਕਰੀਬ 6.30 ਵਜੇ ਵਾਪਰੀ ਹੈ। ਜਿੱਥੇ ਹਮਲਾਵਰਾਂ ਵੱਲੋਂ 4-5 ਰਾਉਂਡ ਫਾਇਰ ਕੀਤੇ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ‘ਪ੍ਰੇਮ ਢਾਬੇ’ ਦੇ ਮਾਲਕ ਨਰੇਸ਼ ਪਾਠਕ ਨੂੰ ਪਹਿਲਾਂ ਇੱਕ ਕਾਲ ਆਈ ਸੀ, ਜਿਸ ਵਿੱਚ ਫੋਨ ਕਰਨ ਵਾਲੇ ਨੇ ਖੁਦ ਨੂੰ ਸ਼ਗਨਪ੍ਰੀਤ ਸਿੰਘ ਦੱਸਿਆ ਸੀ। ਉਸ ਨੇ ਢਾਬਾ ਮਾਲਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਪੈਸੇ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸੇ ਕਾਰਨ ਡਰ ਫੈਲਾਉਣ ਦੇ ਮਕਸਦ ਨਾਲ ਇਹ ਫਾਇਰਿੰਗ ਕੀਤੀ ਗਈ ਹੈ।
ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਭਾਲ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ-ਦੁਆਲੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ।