View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ ਰੰਧਾਵਾ ਨੂੰ ਪੁਲਿਸ ਨੇ ਮਹਿਲਾ ਜਿਮ ਟ੍ਰੇਨਰ ਨਾਲ ਬਦਸਲੂਕੀ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੰਦਭਾਗੀ ਘਟਨਾ ਬੀਤੀ ਰਾਤ ਸ਼ਹਿਰ ਦੇ ਇੱਕ ਜਿਮ ਵਿੱਚ ਵਾਪਰੀ। ਪੀੜਤ ਮਹਿਲਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਸ਼ਿਕਾਇਤਕਰਤਾ ਅਨੁਸਾਰ ਜਦੋਂ ਇਹ ਘਟਨਾ ਵਾਪਰੀ, ਉਸ ਵੇਲੇ ਜਿਮ ਵਿੱਚ ਕਾਫੀ ਰੌਣਕ ਸੀ ਅਤੇ ਕਈ ਲੋਕ ਕਸਰਤ ਕਰ ਰਹੇ ਸਨ। ਦੋਸ਼ ਹੈ ਕਿ ਇਸ ਦੌਰਾਨ ਉਕਤ ਕਾਰੋਬਾਰੀ ਨੇ ਆਪਣੀਆਂ ਹੱਦਾਂ ਪਾਰ ਕਰਦਿਆਂ ਮਹਿਲਾ ਟ੍ਰੇਨਰ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਪਿੱਛੋਂ ਮਹਿਲਾ ਨੂੰ ਫੜ ਲਿਆ ਅਤੇ ਉਸ ਨਾਲ ਛੇੜਛਾੜ ਕੀਤੀ।

ਮਹਿਲਾ ਟ੍ਰੇਨਰ ਨੇ ਇਸ ਘਿਨੌਣੀ ਹਰਕਤ ਦਾ ਡਟ ਕੇ ਵਿਰੋਧ ਕੀਤਾ ਅਤੇ ਤੁਰੰਤ ਰੌਲਾ ਪਾ ਦਿੱਤਾ, ਜਿਸ ਨੂੰ ਸੁਣ ਕੇ ਉੱਥੇ ਮੌਜੂਦ ਲੋਕ ਵੀ ਹੱਕੇ-ਬੱਕੇ ਰਹਿ ਗਏ। ਬਿਨਾਂ ਡਰੇ ਪੀੜਤਾ ਨੇ ਤੁਰੰਤ 112 ਨੰਬਰ ‘ਤੇ ਪੁਲਿਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਹਨੀ ਰੰਧਾਵਾ ਨਾਮ ਦੇ ਇਸ ਕਾਰੋਬਾਰੀ ਨੂੰ ਮੌਕੇ ਤੋਂ ਹੀ ਦਬੋਚ ਲਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਛੇੜਛਾੜ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਔਰਤਾਂ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਹਾਈ-ਪ੍ਰੋਫਾਈਲ ਮਾਮਲਾ

ਗ੍ਰਿਫਤਾਰ ਕੀਤਾ ਗਿਆ ਵਿਅਕਤੀ ਸ਼ਹਿਰ ਦੇ ਇੱਕ ਵੱਡੇ ਰਿਜ਼ੌਰਟ ਦਾ ਮਾਲਕ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਇਹ ਮਾਮਲਾ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਿਸ ਹੁਣ ਜਿਮ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਅਦਾਲਤ ਵਿੱਚ ਪੁਖ਼ਤਾ ਸਬੂਤ ਪੇਸ਼ ਕੀਤੇ ਜਾ ਸਕਣ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ