View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਨਿਵਾਸ ਅਸਥਾਨ ‘ਤੇ ਜਨਤਾ ਦਰਬਾਰ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਮੰਗਾਂ ਲੈ ਕੇ ਪਹੁੰਚੇ।

ਨਿੱਜੀ ਤੌਰ ‘ਤੇ ਜਨਤਾ ਦੀਆਂ ਸੁਣੀਆਂ ਸਮੱਸਿਆਵਾਂ

ਮੰਤਰੀ ਮੋਹਿੰਦਰ ਭਗਤ ਨੇ ਹਰੇਕ ਫਰਿਆਦੀ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਕਈ ਮਾਮਲਿਆਂ ਵਿੱਚ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹੱਲ ਕਰਨ ਦੇ ਹੁਕਮ ਜਾਰੀ ਕੀਤੇ।

ਜਨਤਾ ਦਰਬਾਰ ਵਿੱਚ ਮੁੱਖ ਤੌਰ ‘ਤੇ ਪਾਣੀ, ਸੀਵਰੇਜ, ਸੜਕਾਂ ਦੀ ਮੁਰੰਮਤ, ਬਿਜਲੀ ਅਤੇ ਹੋਰ ਸਥਾਨਕ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਸਾਹਮਣੇ ਆਈਆਂ। ਮੰਤਰੀ ਭਗਤ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਆਮ ਜਨਤਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਨਤਾ ਦਰਬਾਰ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਹਨ, ਜਿਸ ਨਾਲ ਸਮੱਸਿਆਵਾਂ ਦਾ ਤੁਰੰਤ ਹੱਲ ਸੰਭਵ ਹੋ ਪਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਜਾ ਕੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਥਾਈ ਹੱਲ ਕਰਨ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਨ ਮੌਜੂਦ

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੌਕੇ ‘ਤੇ ਹੀ ਕਈ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਅਤੇ ਬਾਕੀ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਭਗਤ ਨੇ ਵਿਸ਼ਵਾਸ ਦਿਵਾਇਆ ਕਿ ਜਨਤਾ ਦੀ ਸੇਵਾ ਹੀ ਉਨ੍ਹਾਂ ਦੀ ਸਰਵਉੱਚ ਤਰਜੀਹ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਜਨਤਾ ਦਰਬਾਰ ਨਿਯਮਤ ਤੌਰ ‘ਤੇ ਲਗਾਏ ਜਾਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ