View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਅੱਜ ਐਸਜੀਪੀਸੀ ਦਫ਼ਤਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਖਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਇਸ ਮੌਕੇ ਐਸਜੀਪੀਸੀ ਵੱਲੋਂ ਜੱਥੇ ਵਿੱਚ ਸ਼ਾਮਲ ਸ਼ਰਧਾਲੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਨ੍ਹਾਂ ਗੁਰਦੁਆਰਾ ਸਾਹਿਬ ਜੀ ਦੇ ਕਰਨਗੇ ਦਰਸ਼ਨ

ਇਸ ਮੌਕੇ ਗੱਲਬਾਤ ਕਰਦਿਆਂ ਐਸਜੀਪੀਸੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਇਹ ਜੱਥਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਪਾਕਿਸਤਾਨ ਜਾ ਰਿਹਾ ਹੈ, ਜਿੱਥੇ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਸੱਚਾ ਸੌਦਾ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ।

14 ਸਾਲਾਂ ਬਾਅਦ ਪਾਕਿਸਤਾਨ ਜਾ ਰਿਹਾ ਜੱਥਾ

ਉਨ੍ਹਾਂ ਕਿਹਾ ਕਿ 18 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮਾਂ ਵਿੱਚ ਵੀ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮਾਂ ਲਈ ਇਸ ਤਰ੍ਹਾਂ ਦਾ ਜੱਥਾ ਕਰੀਬ 14 ਸਾਲਾਂ ਬਾਅਦ 541 ਸਿੱਖ ਸੰਗਤਾਂ ਦਾ ਜੱਥਾ ਪਾਕਿਸਤਾਨ ਜਾ ਰਿਹਾ ਹੈ।

ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਦੀ ਅਪੀਲ

ਭੁਪਿੰਦਰ ਸਿੰਘ ਭਲਵਾਨ ਨੇ ਐਸਜੀਪੀਸੀ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮਾਂ ਦੀਆਂ ਤਰੀਕਾਂ ਸਬੰਧੀ ਆਪਸੀ ਸਹਿਮਤੀ ਬਣਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਸ਼ਹੀਦੀ ਅਸਥਾਨ ‘ਤੇ ਹਾਜ਼ਰੀ ਭਰ ਸਕੇ।ਉਨ੍ਹਾਂ ਕਿਹਾ ਕਿ ਹਰ ਸਿੱਖ ਦੇ ਮਨ ਵਿੱਚ ਪਾਕਿਸਤਾਨ ਸਥਿਤ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਤੀਬਰ ਇੱਛਾ ਹੁੰਦੀ ਹੈ ਅਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣ।

19 ਜੂਨ ਨੂੰ ਵਾਪਸ ਪਰਤੇਗਾ ਜੱਥਾ

ਉਨ੍ਹਾਂ ਦੱਸਿਆ ਕਿ ਇਸ ਜੱਥੇ ਵਿੱਚ 541 ਸ਼ਰਧਾਲੂ ਸ਼ਾਮਲ ਹਨ, ਜਦਕਿ ਕੁਝ ਅਰਜ਼ੀਆਂ ਮਨਜ਼ੂਰ ਨਹੀਂ ਹੋ ਸਕੀਆਂ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਜਾਰੀ ਕਰਨ ਸਮੇਂ ਸਿਰਫ਼ ਨਾਵਾਂ ਨਾਲ “ਸਿੰਘ” ਜਾਂ “ਕੌਰ” ਲੱਗੇ ਹੋਣ ਦੀ ਸ਼ਰਤ ਨੂੰ ਆਧਾਰ ਨਾ ਬਣਾਇਆ ਜਾਵੇ। ਇਸ ਦੌਰਾਨ ਜੱਥੇ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜੱਥਾ 19 ਜੂਨ ਨੂੰ ਭਾਰਤ ਵਾਪਸ ਪਰਤੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

|

|

|

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ