ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ ਨੇ ਸ੍ਰੀ ਹੇਮਕੁੰਡ ਸਾਹਿਬ ਦੀ ਯਾਤਰਾ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾਂ ਲਈ ਅਰਦਾਸ ਕਰਵਾਈ।

ਵੀਡੀਓ ਸਾਂਝੀ ਕਰ ਦਿੱਤੀ ਜਾਣਕਾਰੀ

ਪ੍ਰਧਾਨ ਰਿੱਪੀ ਨੇ ਇਕ ਵੀਡੀਓ ਸਾਂਝੀ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ। ਇਸ ਵਿਚ ਉਨ੍ਹਾਂ ਕਿਹਾ ਕਿ ਜੋ ਗੁਰੂ ਘਰ ਤੋਂ ਆਸ਼ੀਰਵਾਦ ਦੇ ਰੂਪ ਵਿਚ ਅਸੀਸ ਪ੍ਰਾਪਤ ਹੋਈ ਹੈ, ਉਹ ਮੁੱਖ ਮੰਤਰੀ ਮਾਨ ਤੱਕ ਪਹੁੰਚਾਉਣਾ ਚਾਹੁੰਦੇ ਹਾਂ। ਤੁਸੀਂ ਦੱਸਿਓ ਮੈਂ ਕਿੱਥੇ ਅਤੇ ਕਦੋਂ ਤੁਹਾਨੂੰ ਅਸੀਸ ਭੇਟ ਕਰ ਸਕਦੇ ਹਾਂ।