View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ ਖਤਮ ਕਰਨ ਲਈ ਅੰਤਿਮ ਸਮਝੌਤੇ (MoU) ‘ਤੇ ਦਸਤਖਤ ਹੋ ਗਏ ਹਨ। ਅਲ ਜਜ਼ੀਰਾ ਦੀ ਰਿਪੋਰਟ ਅਨੁਸਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਏਲ ਮੈਕ੍ਰੋਂ ਦੀ ਮੌਜੂਦਗੀ ਵਿੱਚ ਪੈਰਿਸ ਦੇ ਵਰਸਾਏ ਪੈਲੇਸ ਵਿੱਚ ਸਮਝੌਤੇ ‘ਤੇ ਹਸਤਾਖਰ ਕੀਤੇ। ਇਸ ਤੋਂ ਬਾਅਦ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਨੇ ਡਿਜ਼ੀਟਲ ਤਰੀਕੇ ਨਾਲ ਇਸ ਸਮਝੌਤੇ ਨੂੰ ਮਨਜ਼ੂਰੀ ਦਿੱਤੀ।

ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ 5 ਵਜੇ ਇਸ ਸਮਝੌਤੇ ਦਾ ਐਲਾਨ ਕੀਤਾ ਗਿਆ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ।

ਸਮਝੌਤੇ ਮੁਤਾਬਕ ਈਰਾਨ ਵਿੱਚ ਜੰਗ ਖਤਮ ਕੀਤੀ ਜਾਵੇਗੀ ਅਤੇ ਲਿਬਨਾਨ ਵਿੱਚ ਚੱਲ ਰਹੇ ਸੰਘਰਸ਼ ਨੂੰ ਵੀ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੋਰਮੁਜ਼ ਸਟ੍ਰੇਟ ਨੂੰ ਮੁੜ ਖੋਲ੍ਹਣ ਅਤੇ ਅਮਰੀਕਾ ਵੱਲੋਂ ਲਗਾਈ ਗਈ ਨਾਕਾਬੰਦੀ ਹਟਾਉਣ ‘ਤੇ ਵੀ ਸਹਿਮਤੀ ਬਣੀ ਹੈ।

ਇਹ ਸਮਝੌਤਾ 19 ਜੂਨ ਨੂੰ ਸਵਿਟਜ਼ਰਲੈਂਡ ਦੇ ਲੂਸਰਨ ਸ਼ਹਿਰ ਵਿੱਚ ਸਾਈਨ ਹੋਣਾ ਸੀ, ਪਰ ਨਿਰਧਾਰਤ ਤਾਰੀਖ ਤੋਂ ਇੱਕ ਦਿਨ ਪਹਿਲਾਂ ਹੀ ਫਰਾਂਸ ਵਿੱਚ ਇਸ ‘ਤੇ ਦਸਤਖਤ ਕਰ ਦਿੱਤੇ ਗਏ।

ਟਰੰਪ ਨੇ ਕਿਹਾ ਕਿ ਜੰਗ ਖਤਮ ਕਰਨਾ, ਹੋਰਮੁਜ਼ ਸਟ੍ਰੇਟ ਨੂੰ ਖੋਲ੍ਹਣਾ ਅਤੇ ਈਰਾਨ ਨੂੰ ਪਰਮਾਣੂ ਹਥਿਆਰ ਹਾਸਲ ਕਰਨ ਤੋਂ ਰੋਕਣਾ ਉਨ੍ਹਾਂ ਦਾ ਮੁੱਖ ਟੀਚਾ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਈਰਾਨ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਅਮਰੀਕਾ ਦੁਬਾਰਾ ਸਖ਼ਤ ਕਾਰਵਾਈ ਕਰ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਸਮਝੌਤੇ ਵਿੱਚ ਜੰਗ ਖਤਮ ਕਰਨ, ਹੋਰਮੁਜ਼ ਸਟ੍ਰੇਟ ਖੋਲ੍ਹਣ, ਤੇਲ ਨਿਰਯਾਤ ਬਹਾਲ ਕਰਨ, ਪਾਬੰਦੀਆਂ ਵਿੱਚ ਰਾਹਤ ਅਤੇ ਫੰਡ ਜਾਰੀ ਕਰਨ ਸਮੇਤ 14 ਮੁੱਖ ਨੁਕਤਿਆਂ ‘ਤੇ ਸਹਿਮਤੀ ਬਣੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ