View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਤੇਜ਼ ਹਵਾਵਾਂ ਅਤੇ ਬੱਦਲਵਾਈ ਕਾਰਨ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 3.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ 2.3 ਡਿਗਰੀ ਘੱਟ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਅੱਜ (23 ਜੂਨ) ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਉੱਤੇ ਪੱਛਮੀ ਗੜਬੜੀ ਦੇ ਪ੍ਰਭਾਵ ਅਤੇ ਹਰਿਆਣਾ ਨੇੜੇ ਬਣੀ ਮੌਸਮੀ ਪ੍ਰਣਾਲੀ ਕਾਰਨ ਅਗਲੇ ਕੁਝ ਦਿਨਾਂ ਤੱਕ ਮੌਸਮ ਸੁਹਾਵਣਾ ਬਣਿਆ ਰਹੇਗਾ। ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ, ਰੁਕ-ਰੁਕ ਕੇ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਦੌਰ ਜਾਰੀ ਰਹਿ ਸਕਦਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 26 ਜੂਨ ਤੱਕ ਪੰਜਾਬ ਭਰ ਵਿੱਚ ਮੌਸਮ ਬਦਲਦਾ ਰਹੇਗਾ। ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਅਗਲੇ ਪੰਜ ਦਿਨਾਂ ਦੌਰਾਨ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਉਮੀਦ ਨਹੀਂ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ