View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ਦੀ ਮਾਡਲ ਟਾਊਨ ਸ਼ਾਪਕੀਪਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਦੁੱਗਲ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਨਵੇਂ ਪੁਲਿਸ ਕਮਿਸ਼ਨਰ ਜਲੰਧਰ, ਸਤਿੰਦਰ ਸਿੰਘ (IPS) ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।ਇਸ ਮੌਕੇ ਚੇਅਰਮੈਨ ਲਖਬੀਰ ਸਿੰਘ ਲਾਲੀ ਘੁੰਮਣ, ਵਾਈਸ ਚੇਅਰਮੈਨ ਸੁਖਬੀਰ ਸਿੰਘ ਸੁੱਖੀ, ਵਾਈਸ ਪ੍ਰਧਾਨ ਰਮੇਸ਼ ਲਖਨਪਾਲ, ਭੁਪਿੰਦਰ ਸਿੰਘ ਪਿੰਦਾ, ਅਨਿਲ ਅਰੋੜਾ, ਜਸਵੰਤ ਸਿੰਘ ਪਿੰਟੂ, ਜੀ.ਐਸ. ਨਾਗਪਾਲ, ਵਿਜੇ ਖੁੱਲਰ, ਦਿਵਜੋਤ ਸਿੰਘ, ਅੰਤਰਪ੍ਰੀਤ ਸਿੰਘ, ਐਸ.ਪੀ. ਸਿੰਘ ਟਿੰਗਰਾ ਅਤੇ ਮੋਨੂ ਮਹਿਤਾ ਸਮੇਤ ਹੋਰ ਮੈਂਬਰ ਵੀ ਹਾਜ਼ਰ ਰਹੇ।

ਐਸੋਸੀਏਸ਼ਨ ਵੱਲੋਂ ਪੁਲਿਸ ਕਮਿਸ਼ਨਰ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਪ੍ਰਧਾਨ ਰਾਜੀਵ ਦੁੱਗਲ ਨੇ ਕਿਹਾ ਕਿ ਸਤਿੰਦਰ ਸਿੰਘ ਵਰਗੇ ਤਜਰਬੇਕਾਰ ਅਤੇ ਕਰਤਵਨਿਸ਼ਠ ਅਧਿਕਾਰੀ ਦੇ ਜਲੰਧਰ ਆਉਣ ਨਾਲ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਵਪਾਰਕ ਵਰਗ ਦਾ ਭਰੋਸਾ ਵੀ ਵਧੇਗਾ।

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਉਹ ਲੋਕਾਂ ਅਤੇ ਵਪਾਰਕ ਭਾਈਚਾਰੇ ਦੇ ਸਹਿਯੋਗ ਨਾਲ ਜਲੰਧਰ ਨੂੰ ਹੋਰ ਸੁਰੱਖਿਅਤ, ਸੁਚੱਜਾ ਅਤੇ ਵਿਕਾਸਸ਼ੀਲ ਸ਼ਹਿਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜਲੰਧਰ ਦੀਆਂ ਸਮੱਸਿਆਵਾਂ ਅਤੇ ਲੋੜਾਂ ਨਾਲ ਪਹਿਲਾਂ ਤੋਂ ਹੀ ਜਾਣੂ ਹਨ।

ਮੁਲਾਕਾਤ ਦੌਰਾਨ ਉਨ੍ਹਾਂ ਨੇ ਮਾਡਲ ਟਾਊਨ ਮਾਰਕੀਟ ਦਾ ਦੌਰਾ ਕਰਨ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਨਾਲ “ਕੱਪ ਆਫ ਕੌਫੀ” ਦੌਰਾਨ ਵਿਚਾਰ-ਵਟਾਂਦਰਾ ਕਰਨ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਚੇਅਰਮੈਨ ਲਖਬੀਰ ਸਿੰਘ ਲਾਲੀ ਘੁੰਮਣ ਨੇ ਮਾਡਲ ਟਾਊਨ ਮਾਰਕੀਟ ਦੀਆਂ ਕੁਝ ਰੋਜ਼ਾਨਾ ਦੀਆਂ ਸਮੱਸਿਆਵਾਂ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਨਿਪਟਾਰੇ ਲਈ ਪੁਲਿਸ ਕਮਿਸ਼ਨਰ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਅੰਤ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਜਲੰਧਰ ਸ਼ਹਿਰ ਕਾਨੂੰਨ-ਵਿਵਸਥਾ, ਸੁਰੱਖਿਆ ਅਤੇ ਵਿਕਾਸ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ