View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ, ਜਦਕਿ ਮੌਸਮ ਵਿਭਾਗ ਨੇ ਅੱਜ (2 ਜੁਲਾਈ) ਤੋਂ ਅਗਲੇ 6 ਦਿਨਾਂ ਲਈ ਸੂਬੇ ਭਰ ਵਿੱਚ ਮੀਂਹ, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਮੀਂਹ ਕਾਰਨ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 29.7 ਡਿਗਰੀ ਸੈਲਸੀਅਸ ਰਿਹਾ, ਜਦਕਿ ਬਠਿੰਡਾ 41.5 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ।

ਹਾਲਾਂਕਿ ਮਾਨਸੂਨ ਦੀ ਸ਼ੁਰੂਆਤ ਉਮੀਦ ਮੁਤਾਬਕ ਨਹੀਂ ਰਹੀ। 1 ਜੁਲਾਈ ਨੂੰ ਪੰਜਾਬ ਵਿੱਚ ਔਸਤ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਆਮ ਨਾਲੋਂ 66 ਫੀਸਦੀ ਘੱਟ ਹੈ। ਸਭ ਤੋਂ ਵੱਧ 60.4 ਮਿਲੀਮੀਟਰ ਮੀਂਹ ਪਠਾਨਕੋਟ ਵਿੱਚ ਦਰਜ ਕੀਤਾ ਗਿਆ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨ ਮਾਨਸੂਨ ਸਰਗਰਮ ਰਹੇਗਾ ਅਤੇ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

|

|

|

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ