ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਤੇਹਰਾਨ ਵਿੱਚ ਸ਼ੁਰੂ ਹੋ ਗਈਆਂ ਹਨ। ਸ਼ਰਧਾਂਜਲੀ ਸਮਾਗਮ ਵਿੱਚ ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਸ਼ਕੀਆਨ ਸਮੇਤ ਦੇਸ਼ ਦੀ ਚੋਟੀ ਦੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਆਖਰੀ ਵਿਦਾਈ ਦਿੱਤੀ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਦੇ ਬੇਟੇ ਮੁਜਤਬਾ ਖਾਮੇਨੇਈ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।
ਅੰਤਿਮ ਸੰਸਕਾਰ ਵਿੱਚ 100 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧੀ ਮੰਡਲ (ਨੁਮਾਇੰਦੇ) ਪਹੁੰਚੇ। ਹਾਲਾਂਕਿ ਭਾਰਤ, ਰੂਸ, ਚੀਨ ਅਤੇ ਤੁਰਕੀ ਦੇ ਵੱਡੇ ਨੇਤਾਵਾਂ ਨੇ ਸਮਾਗਮ ਵਿੱਚ ਹਿੱਸਾ ਨਹੀਂ ਲਿਆ ਅਤੇ ਆਪਣੇ ਪ੍ਰਤੀਨਿਧੀਆਂ ਨੂੰ ਭੇਜਿਆ। ਭਾਰਤ ਵੱਲੋਂ ਸਰਕਾਰੀ ਤੌਰ ‘ਤੇ ਵਿਦੇਸ਼ ਰਾਜ ਮੰਤਰੀ ਪਬਿੱਤਰ ਮਾਰਗਰੀਟਾ ਅਤੇ ਬਿਹਾਰ ਦੇ ਰਾਜਪਾਲ ਸੱਯਦ ਅਤਾ ਹਸਨੈਨ ਸ਼ਾਮਲ ਹੋਏ।
ਤੇਹਰਾਨ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਆਮ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਟਰੋ-ਬੱਸ ਸੇਵਾ, ਖ਼ਾਸ ਟ੍ਰੇਨਾਂ ਅਤੇ ਰਹਿਣ ਦੇ ਪ੍ਰਬੰਧ ਕੀਤੇ ਗਏ ਹਨ। ਖਾਮੇਨੇਈ ਦੀ ਅੰਤਿਮ ਯਾਤਰਾ 9 ਜੁਲਾਈ ਤੱਕ ਵੱਖ-ਵੱਖ ਸ਼ਹਿਰਾਂ ਵਿੱਚੋਂ ਲੰਘਦੀ ਹੋਈ ਮਸ਼ਹਦ ਵਿੱਚ ਮੁਕੰਮਲ ਹੋਵੇਗੀ।