View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ ਦੀ ਦਾਣਾ ਮੰਡੀ ਵਿੱਚ ਸਰਪੰਚੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਖੂਨੀ ਝੜਪ ਵਿੱਚ ਤਬਦੀਲ ਹੋ ਗਿਆ। ਦੋ ਧਿਰਾਂ ਵਿਚਾਲੇ ਹੋਈ ਤਾਬੜਤੋੜ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।

ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਰਪੰਚ ਗੁਰਦੀਪ ਸਿੰਘ ਅਤੇ ਪੰਚਾਇਤ ਮੈਂਬਰ ਪ੍ਰਗਟ ਸਿੰਘ ਉਰਫ਼ ਬੱਲੂ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਪੰਚੀ ਨੂੰ ਲੈ ਕੇ ਦੋਵੇਂ ਧਿਰਾਂ ਵਿਚਕਾਰ ਕਾਫ਼ੀ ਸਮੇਂ ਤੋਂ ਤਣਾਅ ਚੱਲ ਰਿਹਾ ਸੀ।

ਵਿਵਾਦ ਦੌਰਾਨ ਦੋਵੇਂ ਧਿਰਾਂ ਦਾਣਾ ਮੰਡੀ ਵਿੱਚ ਆਮਨੇ-ਸਾਮਨੇ ਹੋ ਗਈਆਂ, ਜਿੱਥੇ ਤਕਰਾਰ ਦੇ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ।ਪੁਲਿਸ ਮੁਤਾਬਕ, ਗੋਲੀਬਾਰੀ ਵਿੱਚ ਕੋਟਲੀ ਸੱਕਾ ਪਿੰਡ ਦੇ ਰਹਿਣ ਵਾਲੇ ਗੁਰਸ਼ਰਨ ਸਿੰਘ ਉਰਫ਼ ਚੀਨੀ ਦੀ ਮੌਤ ਹੋ ਗਈ, ਜਦਕਿ ਸੁਖਮਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਗੁਰਸ਼ਰਨ ਸਿੰਘ ਉਰਫ਼ ਚੀਨੀ ਇੱਕ ਗੈਂਗਸਟਰ ਸੀ ਅਤੇ ਉਸਦੇ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਸਮੇਤ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਸਨ। ਪੁਲਿਸ ਉਸਦੇ ਅਪਰਾਧਿਕ ਰਿਕਾਰਡ ਦੀ ਹੋਰ ਜਾਂਚ ਕਰ ਰਹੀ ਹੈ।

9 ਮੁਲਜ਼ਮ ਗ੍ਰਿਫ਼ਤਾਰ

ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅੱਠ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ, ਜਦਕਿ ਹਸਪਤਾਲ ਵਿੱਚ ਇਲਾਜ ਅਧੀਨ ਸੁਖਮਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤਰ੍ਹਾਂ ਹੁਣ ਤੱਕ ਕੁੱਲ 9 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਬਾਕੀ ਫਰਾਰ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ