ਪਟਿਆਲਾ ਵਿਚ ਲੜਕਾ ਤੇ ਲੜਕੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਇਹ ਘਟਨਾ ਸ਼ੁੱਕਰਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ, ਦੱਸ ਦੇਈਏ ਕਿ ਭਾਖੜਾ ਨਹਿਰ ‘ਚੋਂ ਲੜਕੀ ਦੀ ਲਾਸ਼ ਬਰਾਮਦ ਕਰ ਲਈ ਗਈ ਤੇ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।
ਮੀਡੀਆ ਰਿਪੋਰਟ ਅਨੁਸਾਰ ਦੋਵੇਂ ਲੜਕਾ ਤੇ ਲੜਕੀ ਸੰਗਰੂਰ ਰੋਡ ‘ਤੇ ਸਥਿਤ ਇਕ ਨਰਸਿੰਗ ਕਾਲਜ ਦੇ ਵਿਦਿਆਰਥੀ ਸਨ। ਮ੍ਰਿਤਕ ਲੜਕੀ ਦੀ ਪਛਾਣ ਸਰਬਜੀਤ ਕੌਰ 21 ਸਾਲ ਵਾਸੀ ਟੋਹਾਣਾ, ਹਰਿਆਣਾ ਵਜੋਂ ਹੋਈ ਹੈ। ਨੌਜਵਾਨ ਦੀਵਾਨੂਰ ਸਿੰਘ 24 ਸਾਲ ਵਾਸੀ ਤੋਪਖਾਨਾ ਮੋੜ, ਪਟਿਆਲਾ ਹੈ।
ਲਾਸ਼ਾਂ ਦੀ ਭਾਲ ਕਰ ਰਹੇ ਗੋਤਾਖੋਰਾਂ ਨੇ ਦੱਸਿਆ ਕਿ ਲੜਕਾ ਤੇ ਲੜਕੀ ਸਕੂਟਰੀ ‘ਤੇ ਭਾਖੜਾ ਨਹਿਰ ਦੇ ਕੰਢੇ ਪਹੁੰਚੇ ਸਨ। ਲੜਕੀ ਨੇ ਅਚਾਨਕ ਨਹਿਰ ਵਿਚ ਛਾਲ ਮਾਰ ਦਿੱਤੀ। ਨੌਜਵਾਨ ਨੇ ਉਸ ਨੂੰ ਬਚਾਉਣ ਲਈ ਨਹਿਰ ਵਿਚ ਛਾਲ ਮਾਰੀ। ਗੋਤਾਖੋਰ ਵੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਜਦੋਂ ਉਨ੍ਹਾਂ ਨੇ ਲੜਕੀ ਨੂੰ ਬਾਹਰ ਕੱਢਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਲੜਕਾ ਪਾਣੀ ਦੇ ਵਹਾਅ ‘ਚ ਰੁੜ੍ਹ ਗਿਆ।