• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਦੇ ਯਤਨਾਂ ਸਦਕਾ ਇਨ੍ਹਾਂ ਮੁੱਦਿਆਂ 'ਤੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਬਣੀ ਸਹਿਮਤੀ

2/9/2024 12:57:12 PM Gurpreet Singh     Cm bhagwant maan, central government, farmers, punjab news    CM  ਮਾਨ ਦੇ ਯਤਨਾਂ ਸਦਕਾ ਇਨ੍ਹਾਂ ਮੁੱਦਿਆਂ 'ਤੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਬਣੀ ਸਹਿਮਤੀ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿੱਜੀ ਦਖਲ 'ਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਪਹਿਲੇ ਦੌਰ ਦੀ ਗੱਲਬਾਤ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਸਹਿਮਤੀ ਬਣੀ।

ਮੀਟਿੰਗ ਵਿਚ ਇਹ ਰਹੇ ਹਾਜ਼ਰ

ਇਹ ਅਹਿਮ ਮੀਟਿੰਗ ਮਗਸੀਪਾ ਕੰਪਲੈਕਸ ਵਿਖੇ ਹੋਈ। ਇਸ ਦੌਰਾਨ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਤੇ ਨਿਤਿਆਨੰਦ ਤੋਂ ਇਲਾਵਾ ਮੁੱਖ ਮੰਤਰੀ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੱਲਬਾਤ ਦੇ ਪਹਿਲੇ ਗੇੜ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਲੈਣ ਬਾਰੇ ਆਮ ਸਹਿਮਤੀ ਬਣੀ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰਾ ਸੁਖਾਵੇਂ ਮਾਹੌਲ ਵਿੱਚ ਹੋਇਆ ਅਤੇ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਸਿਧਾਂਤਕ ਤੌਰ ਉੱਤੇ ਪ੍ਰਵਾਨਗੀ ਦਿੱਤੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਕਲੀ ਬੀਜਾਂ ਦੇ ਉਤਪਾਦਕਾਂ ਵਿਰੁੱਧ ਮਿਸਾਲੀ ਸਜ਼ਾ ਦੀ ਮੰਗ ਕੀਤੀ ਗਈ ਹੈ ਤਾਂ ਜੋ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ।

ਇਹ ਮੁੱਦੇ ਵਿਚਾਰੇ

ਮੁੱਖ ਮੰਤਰੀ ਮਾਨ ਨੇ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰੱਖਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਵਾਪਸ ਲੈਣਾ ਸਿਰਫ਼ ਉਨ੍ਹਾਂ ਅਰਥ ਸ਼ਾਸਤਰੀਆਂ ਦੀਆਂ ਕਿਆਸਅਰਾਈਆਂ ਹਨ ਜੋ ਜ਼ਮੀਨੀ ਹਕੀਕਤਾਂ ਦੀ ਪਰਵਾਹ ਕੀਤੇ ਬਿਨਾਂ ਕੌਮੀ ਰਾਜਧਾਨੀ ਵਿੱਚ ਆਪਣੇ ਆਰਾਮਦਾਇਕ ਦਫ਼ਤਰਾਂ ਵਿੱਚ ਬੈਠੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਬੰਦ ਕਰਨ ਦਾ ਅਜਿਹਾ ਕੋਈ ਵੀ ਕਦਮ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਤਰ੍ਹਾਂ ਦੇਸ਼ ਦੇ ਹਿੱਤ ਵਿੱਚ ਨਹੀਂ ਹੋਵੇਗਾ।

ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਲਈ ਵੀ ਜ਼ੋਰ ਦਿੱਤਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ।  ਉਨ੍ਹਾਂ ਕਿਹਾ ਕਿ ਭਾਰਤ ਅੱਜ ਮੌਜ਼ੰਬੀਕ ਆਦਿ ਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਜਦਕਿ ਜੇਕਰ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲੇ ਤਾਂ ਉਹ ਇਨ੍ਹਾਂ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬੱਚਤ ਹੋਵੇਗੀ।

ਕਿਸਾਨਾਂ ਦੇ ਮਸਲਿਆਂ ਨੂੰ ਵਿਚਾਰਨ ਲਈ ਗੱਲਬਾਤ ਕਰਨ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਅਤੇ ਢੁਕਵਾਂ ਮੰਚ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਨਹੀਂ ਚਾਹੁੰਦੇ ਕਿ ਇਨ੍ਹਾਂ ਮੁੱਦਿਆਂ 'ਤੇ ਅੰਦੋਲਨ ਹੋਵੇ, ਸਗੋਂ ਇਨ੍ਹਾਂ ਮੁੱਦਿਆਂ ਨੂੰ ਦੁਵੱਲੀ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।  ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਅਜਿਹੀਆਂ ਹੋਰ ਵੀ ਵਿਚਾਰ-ਚਰਚਾਵਾਂ ਹੋਣਗੀਆਂ।




 

'Cm bhagwant maan','central government','farmers','punjab news'

Please Comment Here

Similar Post You May Like

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY