ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ 'ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਆਦਮਕੱਦ ਬੁੱਤ ਸਥਾਪਤ ਕੀਤਾ ਗਿਆ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਹੌਰ ਤੋਂ ਨਾਰੋਵਾਲ ਪਹੁੰਚੇ ਬਾਬਰ ਜਲੰਧਰੀ ਨਾਮ ਦੇ ਇਕ ਵਿਅਕਤੀ ਨੇ ਇਸ ਦੀ ਜਾਣਕਾਰੀ ਸਾਂਝਾ ਕਰਦਿਆਂ ਆਪਣੇ ਐਕਸ ਅਕਾਊਂਟ 'ਤੇ ਇਕ ਵੀਡੀਓ ਸਾਂਝਾ ਕੀਤੀ।
ਫਾਈਬਰ ਗਲਾਸ ਤੇ ਕਾਂਸੀ ਨਾਲ ਬਣਾਇਆ ਗਿਆ ਇਹ ਬੁੱਤ
ਜਾਣਕਾਰੀ ਦਿੰਦਿਆਂ ਦਸਿਆ ਕਿ ਮੌਜੂਦਾ ਸਮੇਂ ਵਿਚ ਸ਼ੇਰ-ਏ-ਪੰਜਾਬ ਦਾ ਬੁੱਤ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਊਢੀ ਦੇ ਸੱਜੇ ਪਾਸੇ ਲੋਹੇ ਦੇ ਸਟੈਂਡ 'ਤੇ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਥੇ ਇਹ ਬੁੱਤ ਬਿਲਕੁਲ ਸੁਰੱਖਿਅਤ ਹੈ। ਇਹ 9 ਫੁੱਟ ਉੱਚਾ ਬੁੱਤ ਫਾਈਬਰ ਗਲਾਸ ਤੇ ਕਾਂਸੀ ਨਾਲ ਬਣਾਇਆ ਗਿਆ ਹੈ।
ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਏ ਜਾਣ ਮਗਰੋਂ ਭਾਈਚਾਰੇ 'ਚ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਅਸਥਾਨ ਉਤੇ ਇਹ ਬੁੱਤ ਬਿਲਕੁਲ ਸੁਰੱਖਿਅਤ ਹੈ।