ਪਠਾਨਕੋਟ ਦੇ ਸ਼ਨੀਦੇਵ ਮੰਦਿਰ ਕੋਲ ਸਥਿਤ ਜਨਰਲ ਹੋਲਸੇਲ ਗੋਦਾਮ ਵਿੱਚ ਬੀਤੀ ਰਾਤ ਅੱਗ ਲੱਗ ਗਈ। ਉਥੇ ਰਹਿੰਦੇ ਮਜ਼ਦੂਰਾਂ ਨੇ ਇਸ ਦੀ ਸੂਚਨਾ ਦੁਕਾਨ ਮਾਲਕ ਨੂੰ ਦਿੱਤੀ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਪਹੁੰਚ ਗਈਆਂ ਪਰ ਉਦੋਂ ਤੱਕ ਦੁਕਾਨ 'ਚ ਪਿਆ ਲੱਖਾਂ ਰੁਪਏ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ ਅਤੇ ਇਮਾਰਤ ਨੂੰ ਵੀ ਤਰੇੜਾਂ ਆ ਗਈਆਂ ਸਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਮਾਰਤ ਵਿੱਚ ਤਰੇੜਾਂ
ਜਾਣਕਾਰੀ ਦਿੰਦੇ ਹੋਏ ਗੋਦਾਮ ਦੇ ਮਾਲਕ ਨੇ ਦੱਸਿਆ ਕਿ ਰਾਤ ਸਮੇਂ ਉਥੇ ਰੁਕੇ ਮਜ਼ਦੂਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਗੋਦਾਮ ਨੂੰ ਅੱਗ ਲੱਗੀ ਹੈ। ਅੱਗ ਇੰਨੀ ਭਿਆਨਕ ਸੀ ਕਿ ਸਾਰਾ ਕੁਝ ਸੜ ਕੇ ਸੁਆਹ ਹੋ ਗਿਆ। ਮਾਲਕ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਸਭ ਕੁਝ ਤਬਾਹ ਹੋ ਗਿਆ ਹੈ, ਹੁਣ ਉਸ ਕੋਲ ਕੁਝ ਨਹੀਂ ਬਚਿਆ।
ਕਾਫੀ ਮਿਹਨਤ ਤੋਂ ਬਾਅਦ ਪਾਇਆ ਗਿਆ ਅੱਗ 'ਤੇ ਕਾਬੂ
ਫਾਇਰ ਬਿ੍ਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਸ਼ਹਿਰ ਦੇ ਦੋਵੇਂ ਫਾਇਰ ਸਟੇਸ਼ਨਾਂ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਕਾਫੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।