ਲੁਧਿਆਣਾ ਦੀ ਭੰਡਾਰੀ ਹੌਜ਼ਰੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਤੰਗ ਗਲੀਆਂ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਅੱਗ ਬੁਝਾਉਣ ਵਿੱਚ ਕਾਫੀ ਦਿੱਕਤਾ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸੇ ਅੱਗ ਕਾਰਨ ਕੁਝ ਮਸ਼ੀਨਰੀ ਸੜ ਕੇ ਸੁਆਹ ਹੋ ਗਈ।
ਅੱਗ ਨੇ ਧਾਰਿਆ ਭਿਆਨਕ ਰੂਪ
ਆਸ-ਪਾਸ ਦੇ ਲੋਕਾਂ ਅਨੁਸਾਰ ਰਿਹਾਇਸ਼ੀ ਇਲਾਕਿਆਂ ਵਿੱਚ ਫੈਕਟਰੀਆਂ ਹੋਣ ਕਾਰਨ ਅੱਗ ਲੱਗਣ ਵਰਗੀਆਂ ਘਟਨਾਵਾਂ ਨਿੱਤ ਵਾਪਰਦੀਆਂ ਰਹਿੰਦੀਆਂ ਹਨ। ਫਿਲਹਾਲ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਇਸ ਦੇ ਨਾਲ ਹੀ ਲੋਕਾਂ ਨੇ ਦੱਸਿਆ ਕਿ ਜਿਸ ਫੈਕਟਰੀ 'ਚ ਅੱਗ ਲੱਗੀ ਹੈ, ਉਹ ਕਿਸੇ ਨੇ ਕਿਰਾਏ 'ਤੇ ਲਈ ਹੋਈ ਹੈ।