ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਨੇੜਲੇ ਪਿੰਡ ਸ਼ਾਹਬਾਦ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਹਮਲਾਵਰ ਪੋਲਟਰੀ ਫਾਰਮ ਵਿੱਚ ਕੰਮ ਕਰਨ ਵਾਲੀ ਸੁਮਨਪ੍ਰੀਤ ਦੇ ਘਰ ਦਾਖਲ ਹੋ ਗਏ ਅਤੇ ਨਿੱਜੀ ਰੰਜਿਸ਼ ਕਾਰਨ ਉਸ ਨੂੰ ਗੋਲੀ ਮਾਰ ਕੇ ਫਰਾਰ ਹੋ ਗਏ । ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜ਼ਖਮੀ ਸੁਮਨਪ੍ਰੀਤ ਨੇ ਦੱਸਿਆ ਕਿ ਕੁਝ ਲੋਕ ਉਸ ਦੇ ਘਰ ਆਏ ਅਤੇ ਉਸ ਨੂੰ ਸਿੱਧੀ ਗੋਲੀ ਮਾਰ ਕੇ ਭੱਜ ਗਏ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸੁਮਨਪ੍ਰੀਤ ਪੋਲਟਰੀ ਫਾਰਮ 'ਤੇ ਕੰਮ ਕਰਦੀ ਹੈ। ਕੁਝ ਦਿਨ ਪਹਿਲਾਂ ਉਸ ਦੀ ਪਿੰਡ ਦੇ ਲੋਕਾਂ ਨਾਲ ਮਾਮੂਲੀ ਲੜਾਈ ਹੋ ਗਈ ਸੀ। ਜਿਸ ਕਾਰਨ ਉਸ ਨੂੰ ਗੋਲੀ ਮਾਰੀ ਗਈ ਹੈ।
ਘਰ ਨੂੰ ਸਾੜਨ ਦੀ ਦਿੱਤੀ ਧਮਕੀ
ਪੀੜਤ ਸੁਮਨਪ੍ਰੀਤ ਦੇ ਲੜਕੇ ਨੇ ਦੱਸਿਆ ਕਿ ਹਮਲਾਵਰਾਂ ਨੇ ਧਮਕੀ ਵੀ ਦਿੱਤੀ ਸੀ ਕਿ ਜੇਕਰ ਤੁਸੀਂ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਉਹ ਸਾਡਾ ਘਰ ਸਾੜ ਦੇਣਗੇ।
ਅੰਮ੍ਰਿਤਸਰ ਕੀਤਾ ਰੈਫਰ
ਦਸੱਦੀਏ ਕਿ ਹਸਪਤਾਲ ਵਿੱਚ ਉਸ ਦਾ ਇਲਾਜ ਕਰ ਰਹੇ ਡਾਕਟਰ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੂੰ ਗੋਲੀ ਲੱਗਣ ਕਾਰਨ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਦਾ ਇਲਾਜ ਕੀਤਾ ਗਿਆ ਸੀ ਜਿਸ ਦਾ ਇਲਾਜ਼ ਕੀਤਾ ਗਿਆ। ਪਰ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀ ਚਲਣ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।