ਜਲੰਧਰ/ਕ੍ਰਿਸਮਿਸ ਦੇ ਮੌਕੇ 'ਤੇ ਇਸਾਈ ਭਾਈਚਾਰੇ ਵੱਲੋਂ ਪਾਸਟਰ ਜਤਿੰਦਰ ਸਰੇਵਰ ਦੀ ਪ੍ਰਧਾਨਗੀ ਹੇਠ ਵਿਸ਼ਾਲ ਸ਼ੋਭਾ ਯਾਤਰਾ ਮੰਗਲਵਾਰ 19 ਦਸੰਬਰ ਨੂੰ ਚਰਚ ਆਫ ਸਾਈਨਸ ਐਂਡ ਵੰਡਰਜ਼ ਨਕੋਦਰ ਰੋਡ, ਟੀ.ਵੀ. ਟਾਵਰ ਖਾਂਬਰਾ ਕਾਲੋਨੀ, ਜਲੰਧਰ ਤੋਂ ਸ਼ੁਰੂ ਹੋ ਕੇ ਜੀ.ਟੀ.ਰੋਡ ਖਾਂਬਰਾ, ਵਡਾਲਾ ਚੌਕ, ਸ੍ਰੀ ਗੁਰੂ ਰਵਿਦਾਸ ਚੌਕ, ਅੱਡਾ ਭਾਰਗੋ ਕੈਂਪ, ਡਾ.ਬੀ.ਆਰ.ਅੰਬੇਦਕਰ ਚੌਕ, ਭਗਵਾਨ ਵਾਲਮੀਕੀ ਚੌਕ, ਸ਼੍ਰੀ ਰਾਮ ਚੌਕ, ਲਵ ਕੁਸ਼ ਚੌਕ, ਫਗਵਾੜਾ ਗੇਟ, ਖਿੰਗਰਾ ਗੇਟ, ਅੱਡਾ ਹੁਸ਼ਿਆਰਪੁਰ, ਮਾਈ ਹੀਰਾ ਗੇਟ, ਪਟੇਲ ਚੌਕ ਵਿਖੇ ਸਮਾਪਤ ਹੋਵੇਗੀ। ਸ਼ੋਭਾ ਯਾਤਰਾ ਕਾਰਨ ਟਰੈਫਿਕ ਪੁਲਸ ਵੱਲੋਂ ਸ਼ਹਿਰ ਦੇ ਮੁੱਖ ਚੌਕਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ।
ਟਰੈਫਿਕ ਪੁਲਸ ਵੱਲੋਂ ਜਾਰੀ ਰੂਟ ਪਲਾਨ ਅਨੁਸਾਰ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਸ਼ਹਿਰ ਦੇ ਲੋਕਾਂ ਨੂੰ ਡਾਇਵਰਟ ਕੀਤੇ ਰੂਟਾਂ ਦੀ ਵਰਤੋਂ ਕਰਨੀ ਪਵੇਗੀ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜਾਮ ਵਿੱਚ ਨਾ ਫਸਣਾ ਪਵੇ। ਸ਼ੋਭਾ ਯਾਤਰਾ ਦੇ ਸਬੰਧ ਵਿਚ ਅੱਡਾ ਖਾਂਬਰਾ, ਅੱਡਾ ਖੁਰਲਾ ਕਿੰਗਰਾ, ਵਡਾਲਾ ਚੌਕ, ਸ੍ਰੀ ਗੁਰੂ ਰਵਿਦਾਸ ਚੌਕ, ਟੀ-ਪੁਆਇੰਟ ਖਾਲਸਾ ਸਕੂਲ, ਡਾ.ਬੀ.ਆਰ.ਅੰਬੇਦਕਰ ਚੌਕ, ਭਗਵਾਨ ਵਾਲਮੀਕੀ ਚੌਕ, ਸ਼ਾਸਤਰੀ ਮਾਰਕੀਟ ਚੌਕ, ਮਿਲਾਪ ਚੌਕ ਤੋਂ ਥਾਣਾ-3 ਵੱਲ, ਸ਼ਕਤੀ. ਨਗਰ ਤੋਂ ਬਸਤੀ ਅੱਡਾ ਚੌਕ, ਜੇਲ੍ਹ ਚੌਕ, ਕਪੂਰਥਲਾ ਚੌਕ, ਵਰਕਸ਼ਾਪ ਚੌਕ, ਸਾਈਂਦਾਸ ਸਕੂਲ, ਅੱਡਾ ਟਾਂਡਾ ਰੇਲਵੇ ਫਾਟਕ, ਅੱਡਾ ਹੁਸ਼ਿਆਰਪੁਰ ਵੱਲ ਆਉਣ ਵਾਲੇ ਵਾਹਨਾਂ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।
ਟਰੈਫਿਕ ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ੋਭਾ ਯਾਤਰਾ ਵਾਲੇ ਦਿਨ ਨਿਰਧਾਰਤ ਰੂਟ ਦੀ ਵਰਤੋਂ ਕਰਨ ਦੀ ਬਜਾਏ ਹੋਰ ਰਸਤਿਆਂ ਦੀ ਵਰਤੋਂ ਕਰਨ। ਜੇਕਰ ਤੁਹਾਨੂੰ ਟ੍ਰੈਫਿਕ ਸੰਬੰਧੀ ਕੋਈ ਸਮੱਸਿਆ ਆਉਂਦੀ ਹੈ, ਤਾਂ ਤੁਸੀਂ 0181-2227296 'ਤੇ ਕਾਲ ਕਰ ਸਕਦੇ ਹੋ।