ਬਠਿੰਡਾ ਜ਼ਿਲ੍ਹੇ ਵਿੱਚ ਇੱਕ ਅਜਿਹਾ ਸਕੂਲ ਵੀ ਹੈ, ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਬਠਿੰਡਾ ਦੇ ਪਿੰਡ ਕੋਠੇ ਬੁੱਧ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਸਿਰਫ਼ ਇੱਕ ਬੱਚਾ ਹੀ ਪੜ੍ਹਨ ਲਈ ਆਉਂਦਾ ਹੈ, ਜਿਸ ਨੂੰ ਪੜ੍ਹਾਉਣ ਲਈ ਸਿਰਫ਼ ਇੱਕ ਅਧਿਆਪਕ ਹੀ ਆਉਂਦਾ ਹੈ।
ਅਧਿਆਪਕ ਨੇ ਪਿੰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜਣ। ਇਸ ਤੋਂ ਬਾਅਦ ਵੀ 40 ਘਰਾਂ ਵਾਲੇ ਪਿੰਡ ਦਾ ਇੱਕ ਵੀ ਪਰਿਵਾਰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਭੇਜਣ ਲਈ ਤਿਆਰ ਨਹੀਂ। ਪੰਜਾਬ ਸਰਕਾਰ ਵੱਲੋਂ ਹਰ ਸਰਕਾਰੀ ਸਕੂਲ ਵਿੱਚ ਸਹੂਲਤਾਂ ਉਪਲਬਧ ਹਨ ਪਰ ਫਿਰ ਵੀ ਉਨ੍ਹਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਜਾ ਰਹੇ ਹਨ।
ਇਸ ਸਮਾਰਟ ਸਕੂਲ ਵਿੱਚ ਤਿੰਨ ਸਾਲਾਂ ਤੋਂ ਇਕੱਲੇ ਪੜ੍ਹ ਰਹੇ ਵਿਦਿਆਰਥੀ ਭਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਬੱਚੇ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਨਾ ਪਸੰਦ ਨਹੀਂ ਕਰਦੇ, ਉਨ੍ਹਾਂ ਦੇ ਮਾਪਿਆਂ ਨੂੰ ਲੱਗਦਾ ਹੈ ਕਿ ਸਰਕਾਰੀ ਸਕੂਲ ਵਧੀਆ ਨਹੀਂ ਹਨ।