ਜਲੰਧਰ ਦੇ ਪ੍ਰਤਾਪਪੁਰਾ ਅੱਡਾ ਨੇੜੇ ਮਨੀਸ਼ ਕਰਿਆਨਾ ਸਟੋਰ 'ਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਦੀ ਛੱਤ ਡਿੱਗ ਗਈ ਅਤੇ ਪੂਰੀ ਦੁਕਾਨ ਸੜ ਕੇ ਸੁਆਹ ਹੋ ਗਈ। ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਮਨੀਸ਼ ਨੇ ਦੱਸਿਆ ਕਿ ਉਸ ਦੀ ਦੁਕਾਨ 'ਤੇ ਪਹਿਲਾਂ ਵੀ ਦੋ ਵਾਰ ਚੋਰੀ ਹੋ ਚੁੱਕੀ ਹੈ ਅਤੇ ਹੁਣ ਕਿਸੇ ਨੇ ਦੁਕਾਨ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਉਸਦਾ 12 ਤੋਂ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਦੁਕਾਨਦਾਰ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਨਹੀਂ ਲੱਗੀ ਸਗੋਂ ਕਿਸੇ ਵੱਲੋਂ ਜਾਣ-ਬੁੱਝ ਕੇ ਲਾਈ ਗਈ ਹੈ ਕਿਉਂਕਿ ਚੋਰੀ ਦੀ ਘਟਨਾ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋ ਸਕੀ ਅਤੇ ਨਾ ਹੀ ਚੋਰ ਫੜੇ ਗਏ। ਇਸ ਕਾਰਨ ਦੁਕਾਨ ਅਤੇ ਸਾਰਾ ਸਾਮਾਨ ਵੀ ਸੜ ਗਿਆ।